ਲੋਕਾਂ ਵੱਲੋਂ ਅੱਜ ਜਿਥੇ ਹੋਲੀ ਦਾ ਤਿਓਹਾਰ ਮਨਾਇਆ ਜਾ ਰਿਹਾ ਹੈ ਉਥੇ ਪੰਜਾਬ ਵਿਚ ਵੱਡੀ ਵਾਰਦਾਤ ਵਾਪਰੀ ਹੈ। ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਖੋਕੇ ਟਾਹਲੀ ਸਾਹਿਬ ਵਿਚ ਅੱਜ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ ਰਾਜੂ ਮਸੀਹ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਦਾ ਵਿਆਹ ਹੋਏ ਨੂੰ ਅਜੇ ਕੁਝ ਸਮਾਂ ਹੀ ਹੋਇਆ ਸੀ ਤੇ ਉਸ ਦੀ ਪਤਨੀ ਵੱਲੋਂ ਚੂੜਾ ਵੀ ਪਾਇਆ ਹੋਇਆ ਸੀ। ਮ੍ਰਿਤਕ ਆਪਣੇ ਭਰਾ ਦੇ ਨਾਲ ਸਾਮਾਨ ਲੈਣ ਲਈ ਜਾ ਰਿਹਾ ਸੀ ਤੇ ਲੁੱਟ ਦੀ ਨੀਅਤ ਨਾਲ ਉਸ ‘ਤੇ ਹਮਲਾ ਕੀਤਾ ਗਿਆ ਤੇ ਕਿਰਚਾਂ ਮਾਰ ਕੇ ਉਸ ਦਾ ਕਤਲ ਕਰ ਦਿੱਤਾ ਗਿਆ। ਉਸ ਦੇ ਵੱਡੇ ਭਰਾ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਨਹੀਂ ਬਚ ਸਕਿਆ। ਨੌਜਵਾਨ ਨੂੰ ਜ਼ਖਮੀ ਹਾਲਤ ਵਿਚ ਹਸਪਤਾਲ ਲਿਆਂਦਾ ਪਰ ਉਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਕਤਲ ਕਿਉਂ ਕੀਤਾ ਗਿਆ, ਅਜੇ ਇਸ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ।