ਲੋਕ ਸਭਾ ਚੋਣਾਂ ਵਿਚ ਸਿਆਸੀ ਆਖਾੜਾ ਪੂਰੀ ਤਰ੍ਹਾਂ ਗਰਮ ਹੈ । ਦਲ ਬਦਲੂਆਂ ਦਾ ਬਾਜ਼ਾਰ ਵੀ ਭਖਿਆ ਹੋਇਆ ਹੈ। ਕਿਹਾ ਜਾ ਰਿਹਾ ਹੈ ਕਿ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਜਲੰਧਰ ਪੱਛਮੀ ਹਲਕੇ ਤੋਂ ਵਿਧਾਇਕ ਸ਼ੀਤਲ ਅੰਗੁਰਲ ਆਪਣੀ ਪਾਰਟੀ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ। ਅੱਜ ਸ਼ਾਮ 4 ਵਜੇ ਭਾਜਪਾ ਨੇ ਦਿੱਲੀ ‘ਚ ਪ੍ਰੈੱਸ ਕਾਨਫਰੰਸ ਬੁਲਾਈ ਗਈ ਹੈ। ਸੂਤਰਾਂ ਮੁਤਾਬਕ ਸੁਸ਼ੀਲ ਕੁਮਾਰ ਰਿੰਕੂ ਦੀ ਦਿੱਲੀ ਵਿੱਚ ਅਮਿਤ ਸ਼ਾਹ ਨਾਲ ਮੀਟਿੰਗ ਚੱਲ ਰਹੀ ਹੈ ।