ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੇ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਗੱਲ ਦਾ ਖੁਦ ਸ਼ੀਤਲ ਅੰਗੁਰਾਲ ਨੇ ਸੋਸ਼ਲ ਮੀਡੀਆ ‘ਤੇ ਖੁਲਾਸਾ ਕੀਤਾ ਹੈ । ਉਨ੍ਹਾਂ ਨੇ ਇਕ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਸਾਰੀਆਂ ਜ਼ਿੰਮੇਵਾਰੀਆਂ ਤੋਂ ਅਸਤੀਫਾ ਦਿੰਦਾ ਹਾਂ। ਇਸ ਨਾਲ ਉਨ੍ਹਾਂ ਦਾ ਭਾਜਪਾ ਵਿਚ ਸ਼ਾਮਲ ਹੋਣ ਦਾ ਦੀ ਖਬਰ ਪੁਖਤਾ ਹੋ ਗਈ ਹੈ।