ਚੰਡੀਗੜ੍ਹ, 2 ਜੂਨ – ਪੰਜਾਬ ਕੈਬਨਿਟ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵਰਚੂਅਲ ਮੀਟਿੰਗ ਦੌਰਾਨ ਮਲੇਰਕੋਟਲਾ ਨੂੰ ਪੰਜਾਬ ਦਾ 23ਵਾਂ ਜ਼ਿਲ੍ਹਾ ਬਣਾਉਣ ਅਤੇ ਮਲੇਰਕੋਟਲਾ ਸਬਡਿਵੀਜ਼ਨ ਦਾ ਇੱਕ ਹਿੱਸਾ ਰਹੇ ਸਬ ਤਹਿਸੀਲ ਅਮਰਗੜ੍ਹ ਨੂੰ ਸਬ ਡਿਵੀਜ਼ਨ/ਤਹਿਸੀਲ ਵਜੋਂ ਆਪਗ੍ਰੇਡ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।