ਜੰਡਿਆਲਾ ਗੁਰੂ ਸਥਿਤ ਤਰਨ ਤਾਰਨ ਸੜਕ ‘ਤੇ ਪਿੰਡ ਬੰਡਾਲਾ ਕੋਲ ਦੋ ਅਣਪਛਾਤੇ ਵਿਅਕਤੀਆਂ ਵਲੋਂ ਆਨੰਦਪੁਰ ਸਾਹਿਬ ਵਿਖੇ ਸੰਗਤ ਲੈ ਕੇ ਜਾ ਰਹੇ ਨੌਜਵਾਨ ਨੂੰ ਗੋਲੀਆਂ ਮਾਰ ਦਿੱਤੀਆਂ ਗਈਆਂ। ਨੌਜਵਾਨ ਪਿੰਡ ਦਉਕੇ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਜੱਜਬੀਰ ਸਿੰਘ ਨੌਜਵਾਨ ਟਰੈਕਟਰ ਚਲਾ ਰਿਹਾ ਸੀ ਅਤੇ ਬਾਕੀ ਸੰਗਤ ਟਰਾਲੀ ਵਿਚ ਬੈਠੀ ਸੀ। ਇਸ ਦੌਰਾਨ ਦੋ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਚਲਾਈਆਂ ਗਈਆਂ ਹਨ, ਜੋ ਨੌਜਵਾਨ ਦੇ ਵੱਜੀਆਂ ਹਨ। ਜ਼ਖਮੀ ਹਾਲਤ ਵਿਚ ਨੌਜਵਾਨ ਨੂੰ ਅੰਮ੍ਰਿਤਸਰ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਪਾਰਟੀ ਵੀ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਮੁਤਾਬਕ ਗੋਲ਼ੀਆਂ ਲੱਗਣ ਕਾਰਣ ਜ਼ਖ਼ਮੀ ਨੌਜਵਾਨ ਦੀ ਮੌਤ ਹੋ ਗਈ।