ਡਾਂਸਰ ਸਿਮਰਨ ਸੰਧੂ ਮਾਮਲੇ ’ਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਮੁਲਜ਼ਮ ਜਗਰੂਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸ ਦੇਈਏ ਕਿ ਮੁਲਜ਼ਮ ਨੇ ਡਾਂਸਰ ਸਿਮਰਨ ਸੰਧੂ ‘ਤੇ ਸਟੇਜ ਤੇ ਕੱਚ ਦਾ ਗਿਲਾਸ ਮਾਰਿਆ ਸੀ। ਮੁਲਜ਼ਮ ਪੁਲਿਸ ਮੁਲਾਜ਼ਮ ਹੈ ਤੇ ਇਸ ਸਮੇਂ ਲੁਧਿਆਣਾ ਵਿਚ ਤੈਨਾਤ ਸੀ। ਪੁਲਿਸ ਨੇ ਦੱਸਿਆ ਕਿ ਦੋ ਮੁਲਜ਼ਮ ਹਜੇ ਫਰਾਰ ਹਨ। ਜਿਨ੍ਹਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।