ਨਵੀਂ ਦਿੱਲੀ, 2 ਜਨ = ਕਾਂਗਰਸ ਹਾਈਕਮਾਨ ਵੱਲੋਂ ਪੰਜਾਬ ਕਾਂਗਰਸ ਅੰਦਰ ਚੱਲ ਰਹੇ ਕਲੇਸ਼ ਨੂੰ ਦੂਰ ਕਰਨ ਲਈ ਬਣਾਈ ਗਈ 3 ਮੈਂਬਰੀ ਕਮੇਟੀ ਨਾਲ ਮੀਟਿੰਗ ਕਰਨ ਲਈ ਅੱਜ ਪਨੀਤ ਕੌਰ ਵੀ ਪਹੁੰਚੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਅੰਦਰ ਚੱਲ ਰਹੇ ਕਲੇਸ਼ ਨੂੰ ਜਲਦ ਦੂਰ ਕਰ ਲਿਆ ਜਾਵੇਗਾ। ਨਵਜੋਤ ਸਿੰਘ ਸਿੱਧੂ ਸਬੰਧੀ ਬੋਲਦਿਆ ਉਨ੍ਹਾਂ ਕਿਹਾ ਕਿ ਕੋਰੋਨਾ ਦੀ ਇਸ ਮਹਾਂਮਾਰੀ ਦੌਰਾਨ ਨਵਜੋਤ ਸਿੱਧੂ ਨੂੰ ਆਪਣੇ ਖੇਤਰ ਵੱਲ ਧਿਆਨ ਦੇਣਾ ਚਾਹੀਦਾ ਹੈ।