ਅੰਮ੍ਰਿਤਸਰ ਤੋਂ BJP ਉਮੀਦਵਾਰ ਤਰਨਜੀਤ ਸਿੰਘ ਸੰਧੂ ਦੀ ਵਧੀ ਸੁਰੱਖਿਆ, ਦਿੱਤੀ ਗਈ Y+ ਸਿਕਓਰਿਟੀ

ਕੇਂਦਰ ਸਰਕਾਰ ਨੇ ਸਾਬਕਾ ਡਿਪਲੋਮੈਟ ਅਤੇ ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਦੀ ਸੁਰੱਖਿਆ ਵਿੱਚ ਵਾਧਾ ਕੀਤਾ ਹੈ। ਸਰਕਾਰ ਵੱਲੋਂ ਉਨ੍ਹਾਂ ਨੂੰ ‘ਵਾਈ+’ ਸ਼੍ਰੇਣੀ CRPF ਸੁਰੱਖਿਆ ਕਵਰ ਪ੍ਰਦਾਨ ਕੀਤਾ ਗਿਆ ਹੈ। ਅਮਰੀਕਾ ਵਿੱਚ ਭਾਰਤ ਦੇ ਰਾਜਦੂਤ ਰਹਿ ਚੁੱਕੇ ਹਨ। ਸਾਬਕਾ IFS ਅਧਿਕਾਰੀ ਤਰਨਜੀਤ ਸਿੰਘ ਸੰਧੂ ਨੇ ਹਾਲ ਹੀ ਵਿੱਚ ਭਾਜਪਾ ਦਾ ਪੱਲਾ ਫੜਿਆ ਸੀ। ਤਰਨਜੀਤ ਸਿੰਘ ਸੰਧੂ ਮਾਰਚ ਮਹੀਨੇ ਵਿੱਚ ਭਾਜਪਾ ਦੇ ਕੌਮੀ ਜਨਰਲ ਸਕੱਤਰ, ਪਾਰਟੀ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਅਤੇ ਹੋਰ ਆਗੂਆਂ ਦੀ ਹਾਜ਼ਰੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਸਨ। ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਪਿਛਲੇ 10 ਸਾਲਾਂ ਵਿੱਚ ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਿੱਚ ਕੰਮ ਕੀਤਾ ਹੈ ਅਤੇ ਅਮਰੀਕਾ ਅਤੇ ਸ੍ਰੀਲੰਕਾ ਵਰਗੇ ਦੇਸ਼ਾਂ ਵਿੱਚ ਵੀ ਕੰਮ ਕੀਤਾ ਹੈ। ਇਸ ਦੌਰਾਨ ਸੰਧੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ ਕੀਤੀ ਸੀ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ ਅਮਰੀਕਾ ਨਾਲ ਭਾਰਤ ਦੇ ਸਬੰਧ ਇੱਕ ਸਾਂਝੇਦਾਰੀ ਤੋਂ ਬਦਲ ਗਏ ਹਨ। ਦੋਵਾਂ ਦੇਸ਼ਾਂ ਦੇ ਸਬੰਧ ਹੋਰ ਮਜ਼ਬੂਤ ਹੋਏ ਹਨ। ਉਨ੍ਹਾਂ ਨੇ PM ਮੋਦੀ, ਭਾਜਪਾ ਪ੍ਰਧਾਨ ਜੇਪੀ ਨੱਡਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕੀਤਾ ਸੀ।

Leave a Reply

Your email address will not be published. Required fields are marked *