ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਖ਼ਾਲਸਾ ਸਾਜਣਾ ਦਿਵਸ ਤੇ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਮੋਦੀ ਨੇ ਵਿਸਾਖੀ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਇਹ ਤਿਓਹਾਰ ਹਰ ਕਿਸੇ ਦੇ ਜੀਵਨ ‘ਚ ਖੁਸ਼ੀਆਂ-ਖੇੜੇ ਲਿਆਵੇ। ਇਸ ਦੇ ਨਾਲ ਹੀ ਪੀਐੱਮ ਮੋਦੀ ਨੇ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ । ਉਨ੍ਹਾਂ ਕਿਹਾ ਕਿ ਦੇਸ਼ ਭਰ ਦੇ ਮੇਰੇ ਪਰਿਵਾਰਕ ਮੈਂਬਰਾਂ ਵੱਲੋਂ ਮੈਂ ਜਲ੍ਹਿਆਂਵਾਲਾ ਬਾਗ ਸਾਕੇ ਦੇ ਸਾਰੇ ਬਹਾਦਰ ਸ਼ਹੀਦਾਂ ਨੂੰ ਦਿਲੋਂ ਸ਼ਰਧਾਂਜਲੀ ਭੇਟ ਕਰਦਾ ਹਾਂ। CM ਮਾਨ ਨੇ ਵੀ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਜੀ ਦੇ ਸਾਜੇ ਸਮੂਹ ਖ਼ਾਲਸਾ ਪੰਥ ਨੂੰ ਖ਼ਾਲਸਾ ਸਾਜਣਾ ਦਿਵਸ ਤੇ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ ਹਨ।