ਖ਼ਬਰ ਸਾਹਮਣੇ ਆਈ ਹੈ ਕਿ ਪੰਜਾਬੀ ਕਲਾਕਾਰ ਗੁਰਪ੍ਰੀਤ ਘੁੱਗੀ ਤੇ ਬਿਨੂੰ ਢਿੱਲੋਂ ਭਾਜਪਾ ਲਈ ਚੋਣ ਪ੍ਰਚਾਰ ਕਰਨਗੇ। ਦਰਅਸਲ ਭਾਜਪਾ ਦੇ ਕਾਨੂੰਨ ਅਤੇ ਨਿਆਂ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਅਪਣੇ ਟਵਿੱਟਰ ਪੇਜ ‘ਤੇ ਇਕ ਪੋਸਟਰ ਸ਼ੇਅਰ ਕੀਤਾ ਹੈ ਜਿਸ ਵਿਚ ਬਿਨੂੰ ਢਿੱਲੋਂ ਤੇ ਗੁਰਪ੍ਰੀਤ ਘੁੱਗੀ ਦੀ ਤਸਵੀਰ ਲੱਗੀ ਹੋਈ ਹੈ। ਭਾਜਪਾ ਆਗੂ ਨੇ ਟਵਿੱਟਰ ਪੇਜ ‘ਤੇ ਰੈਲੀ ਬਾਰੇ ਵੀ ਜਾਣਕਾਰੀ ਦਿੱਤੀ ਹੈ। ਉਹਨਾਂ ਨੇ ਲਿਖਿਆ ਕਿ ”ਭਾਰਤੀ ਜਨਤਾ ਪਾਰਟੀ ਦੇ ਸਮਰਥਨ ਵਿਚ ਕੱਲ 15 ਅਪ੍ਰੈਲ 2024 ਨੂੰ ਅਨੂਪਗੜ੍ਹ ਵਿਚ ਇੱਕ ਵਾਹਨ ਰੈਲੀ ਦਾ ਆਯੋਜਨ ਕੀਤਾ ਗਿਆ ਹੈ। ਆਪ ਸਭ ਨੂੰ ਬੇਨਤੀ ਹੈ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਹਾਜ਼ਰੀ ਭਰ ਕੇ ਪ੍ਰੋਗਰਾਮ ਨੂੰ ਸਫ਼ਲ ਬਣਾਓ।” ਇਸ ਦੇ ਨਾਲ ਪੋਸਟਰ ਦੀ ਗੱਲ ਕਰੀਏ ਤਾਂ ਪੋਸਟਰ ਵਿਚ ਪੀਐੱਮ ਮੋਦੀ ਤੇ ਭਾਜਪਾ ਆਗੂ ਸਮੇਤ ਦੋਨੋਂ ਪੰਜਾਬੀ ਅਦਾਕਾਰ ਦੀਆਂ ਤਸਵੀਰਾਂ ਵੀ ਲੱਗੀਆਂ ਹਨ। ਇਸ ਦੇ ਨਾਲ ਹੀ ਇਹ ਵੀ ਦੱਸ ਦਈਏ ਕਿ ਇਸ ਸਬੰਧੀ ਦੋਨੋਂ ਅਦਾਕਾਰਾਂ ਦੀ ਕੋਈ ਵੀ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ।