ਲੋਕ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਨੇ ਕਮਰ ਕੱਸ ਲਈ ਹੈ। ਸਾਰੀਆਂ ਪਾਰਟੀਆਂ ਆਪੋ-ਆਪਣੇ ਉਮੀਦਵਾਰ ਖੜ੍ਹੇ ਕਰ ਰਹੀਆਂ ਹਨ। ਇਸ ਦੌਰਾਨ ਅੱਜ ਭਾਜਪਾ ਨੇ ਲੋਕ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ 12ਵੀਂ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਮਹਾਰਾਸ਼ਟਰ, ਪੰਜਾਬ, ਪੱਛਮੀ ਬੰਗਾਲ ਅਤੇ ਉੱਤਰ ਪ੍ਰਦੇਸ਼ ਦੇ ਉਮੀਦਵਾਰਾਂ ਦੇ ਨਾਂ ਸ਼ਾਮਲ ਹਨ। ਆਗਾਮੀ ਲੋਕ ਸਭਾ ਚੋਣਾਂ ਲਈ ਭਾਜਪਾ ਪੰਜਾਬ ਲਈ ਅੱਜ ਆਪਣੀ ਦੂਜੀ ਲਿਸਟ ਜਾਰੀ ਕੀਤੀ ਹੈ । ਇਸ ਲਿਸਟ ਵਿਚ ਭਾਜਪਾ ਨੇ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਮੌਜੂਦਾ ਸੰਸਦ ਮੈਂਬਰ ਤੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦੀ ਪਤਨੀ ਅਨੀਤਾ ਸੋਮ ਪ੍ਰਕਾਸ਼ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਬਠਿੰਡਾ ਤੋਂ ਪਰਮਪਾਲ ਕੌਰ ਤੇ ਖਡੂਰ ਸਾਹਿਬ ਤੋਂ ਮਨਜੀਤ ਸਿੰਘ ਮੰਨਾ ਮੀਆਂ ਵਿੰਡ ਨੂੰ ਉਮੀਦਵਾਰ ਐਲਾਨਿਆ ਹੈ। ਜ਼ਿਕਰਯੋਗ ਹੈ ਕਿ ਪਰਮਪਾਲ ਕੌਰ ਸਿੱਧੂ ਆਈਏਐਸ ਨੇ ਪਿਛਲੇ ਦਿਨੀਂ ਆਗਾਉਂ ਸੇਵਾਮੁਕਤੀ ਲੈ ਕੇ ਆਪਣੇ ਪਤੀ ਗੁਰਪ੍ਰੀਤ ਸਿੰਘ ਮਲੂਕਾ ਨਾਲ ਭਾਜਪਾ ਜੁਆਇਨ ਕੀਤੀ ਸੀ। ਦੱਸ ਦੇਈਏ ਕਿ ਉਹ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਹੈ ਜੋ ਅਕਾਲੀ ਦਲ ਦੇ ਸੀਨੀਅਰ ਲੀਡਰ ਹਨ । 30 ਮਾਰਚ ਨੂੰ ਭਾਰਤੀ ਜਨਤਾ ਪਾਰਟੀ ਨੇ ਅੱਠਵੀਂ ਸੂਚੀ ਜਾਰੀ ਕੀਤੀ ਸੀ। ਇਸ ਸੂਚੀ ਵਿੱਚ ਪੰਜਾਬ ਦੀਆਂ ਛੇ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਸੀ। ਇਸ ਸੂਚੀ ਵਿੱਚ ਪਟਿਆਲਾ ਤੋਂ ਪ੍ਰਨੀਤ ਕੌਰ, ਫਰੀਦਕੋਟ (ਐਸਸੀ) ਹੰਸ ਰਾਜ ਹੰਸ, ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ, ਜਲੰਧਰ ਤੋਂ ਸੁਸ਼ੀਲ ਕੁਮਾਰ ਰਿੰਕੂ, ਅੰਮ੍ਰਿਤਸਰ ਤੋਂ ਤਰਨਜੀਤ ਸਿੰਘ ਸੰਧੂ ਅਤੇ ਗੁਰਦਾਸਪੁਰ ਤੋਂ ਦਿਨੇਸ਼ ਸਿੰਘ ਬੱਬੂ ਦੇ ਨਾਂ ਸ਼ਾਮਲ ਹਨ। ਭਾਰਤੀ ਜਨਤਾ ਪਾਰਟੀ ਨੇ ਹੁਣ ਤੱਕ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਿੱਚੋਂ 9 (ਪੰਜਾਬ ਲੋਕ ਸਭਾ ਚੋਣ 2024) ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਸਿਲਸਿਲੇ ਵਿੱਚ ਚਾਰ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਹੋਣਾ ਬਾਕੀ ਹੈ। ਪੰਜਾਬ ਦੀਆਂ 13 ਸੀਟਾਂ ‘ਤੇ ਸੱਤਵੇਂ ਪੜਾਅ ਯਾਨੀ 1 ਜੂਨ ਨੂੰ ਚੋਣਾਂ ਹੋਣੀਆਂ ਹਨ। ਪੰਜਾਬ ਦੀਆਂ 13 ਸੀਟਾਂ ਦੇ ਨਾਂ ਇਸ ਪ੍ਰਕਾਰ ਹਨ-