ਪੰਜਾਬ ‘ਚ ਅੱਜ ਤੋਂ 3 ਦਿਨਾਂ ਲਈ ਬੰਦ ਰਹਿਣਗੇ ਸ਼ਰਾਬ ਦੇ ਠੇਕੇ

ਪੰਜਾਬ ਵਿਚ ਅੱਜ ਤੋਂ ਸ਼ਰਾਬ ਦੀਆਂ ਦੁਕਾਨਾਂ ਨੂੰ 3 ਦਿਨਾਂ ਲਈ ਬੰਦ ਰੱਖਣ ਦੇ ਆਦੇਸ਼ ਦਿਤੇ ਗਏ ਹਨ। ਪ੍ਰਸ਼ਾਸਨ ਨੇ 19 ਅਪ੍ਰੈਲ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਦੇ ਮੱਦੇਨਜ਼ਰ ਰਾਜਸਥਾਨ ਨਾਲ ਲੱਗਦੀਆਂ ਪੰਜਾਬ ਦੀਆਂ ਹੱਦਾਂ ਦੇ 3 ਕਿਲੋਮੀਟਰ ਦੇ ਦਾਇਰੇ ਵਿਚ ਸ਼ਰਾਬ ਦੇ ਠੇਕੇ ਸ਼ਾਮ 6 ਵਜੇ ਤੋਂ 19 ਅਪ੍ਰੈਲ ਤਕ ਬੰਦ ਰੱਖਣ ਦੇ ਹੁਕਮ ਦਿਤੇ ਹਨ। ਇਸ ਹੁਕਮ ਅਨੁਸਾਰ ਹੋਟਲਾਂ, ਢਾਬਿਆਂ, ਰੈਸਟੋਰੈਂਟਾਂ ਆਦਿ ਵਿਚ ਅੰਗਰੇਜ਼ੀ ਅਤੇ ਦੇਸੀ ਸ਼ਰਾਬ ਵੇਚਣ ਅਤੇ ਪਰੋਸਣ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ। ਜੇਕਰ ਉਕਤ ਆਦੇਸ਼ ਦੀ ਸਖਤੀ ਨਾਲ ਪਾਲਣਾ ਨਾ ਕੀਤੀ ਗਈ ਤਾਂ ਸਖਤ ਕਾਰਵਾਈ ਕੀਤੀ ਜਾਵੇਗੀ। ਦੱਸ ਦੇਈਏ ਕਿ ਲੋਕ ਸਭਾ ਚੋਣਾਂ 2024 ਦੇ ਪਹਿਲੇ ਪੜਾਅ ‘ਚ 19 ਅਪ੍ਰੈਲ ਨੂੰ 102 ਸੀਟਾਂ ‘ਤੇ ਵੋਟਿੰਗ ਹੋਵੇਗੀ। 21 ਸੂਬਿਆਂ ਦੀਆਂ 102 ਲੋਕ ਸਭਾ ਸੀਟਾਂ ਲਈ ਚੋਣ ਪ੍ਰਚਾਰ ਦਾ ਅੱਜ ਆਖਰੀ ਦਿਨ ਹੈ। ਵੱਖ-ਵੱਖ ਸੂਬਿਆਂ ‘ਚ 19 ਅਪ੍ਰੈਲ ਤੋਂ 1 ਜੂਨ ਤਕ ਵੋਟਾਂ ਪੈਣਗੀਆਂ। 19 ਅਪ੍ਰੈਲ ਨੂੰ ਗੰਗਾਨਗਰ, ਬੀਕਾਨੇਰ, ਚੁਰੂ, ਝੁਨਝੁਨੂ, ਸੀਕਰ, ਜੈਪੁਰ ਦਿਹਾਤੀ, ਜੈਪੁਰ, ਅਲਵਰ, ਭਰਤਪੁਰ, ਕਰੌਲੀ-ਧੌਲਪੁਰ, ਦੌਸਾ ਅਤੇ ਨਾਗੌਰ ਵਿਚ ਵੋਟਾਂ ਪੈਣਗੀਆਂ।

Leave a Reply

Your email address will not be published. Required fields are marked *