ਪਿੰਡ ਕਸਾਬਾਦ ਥਾਣਾ ਸਲੇਮ ਟਾਬਰੀ ਅਧੀਨ ਪੈਂਦੇ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਗੈਸ ਸਿਲੰਡਰ ਲੀਕ ਹੋਣ ਕਾਰਨ ਅੱਗ ਲੱਗਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਥਾਣਾ ਇੰਚਾਰਜ ਜੈਦੀਪ ਜਾਖੜ ਨੇ ਦੱਸਿਆ ਕਿ 10 ਅਪ੍ਰੈਲ ਨੂੰ ਪਿੰਡ ਕਸਾਬਾਦ ਵਿਚ ਰਹਿਣ ਵਾਲੇ ਰਾਹੁਲ ਦੇ ਘਰ ਗੈਸ ਲੀਕ ਹੋਣ ਕਾਰਨ ਅੱਗ ਲੱਗ ਗਈ ਸੀ, ਜਿਸ ’ਚ ਨੌਜਵਾਨ ਬੁਰੀ ਤਰ੍ਹਾਂ ਝੁਲਸ ਗਿਆ ਸੀ ਅਤੇ ਉਸਨੂੰ ਗੰਭੀਰ ਹਾਲਤ ’ਚ ਲੁਧਿਆਣਾ ਦੇ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ। ਨੌਜਵਾਨ ਦੀ ਹਾਲਤ ਨਾਜ਼ੁਕ ਦੇਖਦੇ ਹੋਏ ਉਸ ਨੂੰ ਚੰਡੀਗੜ੍ਹ ਦੇ ਪੀ. ਜੀ. ਆਈ. ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ 7 ਦਿਨਾਂ ਬਾਅਦ ਰਾਹੁਲ ਨੇ ਦਮ ਤੋੜ ਦਿੱਤਾ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਲੁਧਿਆਣਾ ’ਚ ਰਖਵਾਇਆ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।