ਅੰਮ੍ਰਿਤਸਰ, 3 ਜੂਨ ਜੂਨ 1984 ਦੇ ਘੱਲੁਆਰੇ ‘ਚ ਗੋਲੀਬਾਰੀ ਦੌਰਾਨ ਜਖਮੀਂ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸੰਗਤਾਂ ਦੇ ਦਰਸ਼ਨਾਂ ਲਈ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਪਾਵਨ ਅਸਥਾਨ ਵਿਖੇ ਸ਼ੁਸ਼ੋਭਿਤ ਕੀਤੇ ਗਏ। ਐੱਸ.ਜੀ.ਪੀ.ਸੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਪੱਤਰਿਆ ਦੀ ਹਾਲਤ ਨਾਜ਼ੁਕ ਹੋਣ ਕਰਕੇ ਪ੍ਰਕਾਸ਼ ਨਹੀਂ ਕੀਤਾ ਜਾ ਸਕਦਾ ਪਰੰਤੂ ਸੁਖਆਸਨ ਦੇ ਰੂਪ ਵਿਚ ਸੰਗਤਾਂ ਦੇ ਦਰਸ਼ਨਾਂ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਬਿਰਾਜਮਾਨ ਕੀਤੇ