ਫਗਵਾੜਾ ਸਟੇਸ਼ਨ ਤੇ ਚਲਦੀ ਟ੍ਰੇਨ ‘ ਚ ਹੇਠਾਂ ਡਿਗਿਆ ਬੰਦਾ

ਫਗਵਾੜਾ ਰੇਲਵੇ ਸਟੇਸ਼ਨ ਤੇ ਚੱਲਦੀ ਟ੍ਰੇਨ ਵਿੱਚ ਇੱਕ ਵਿਅਕਤੀ ਡਿੱਗ ਕੇ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਜਿਸ ਨੂੰ ਇਲਾਜ ਦੇ ਲਈ ਜੀਆਰਪੀ ਪੁਲਿਸ ਨੇ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਜਿੱਥੇ ਜ਼ਖਮੀ ਵਿਅਕਤੀ ਦੀ ਪਹਿਚਾਨ ਅਜੇ ਕੁਮਾਰ ਨਿਵਾਸੀ ਸਲੇਮ ਟਾਬਰੀ ਲੁਧਿਆਣਾ ਦੇ ਰੂਪ ਵਿੱਚ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜੀਆਰਪੀ ਚੌਂਕੀ ਰੇਲਵੇ ਫਗਵਾੜਾ ਦੇ ਏਐਸਆਈ ਸ਼ਰਨਜੀਤ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀ ਸ਼ਾਨੇ ਪੰਜਾਬ ਟ੍ਰੇਨ ਵਿੱਚ ਸਫਰ ਕਰ ਰਿਹਾ ਸੀ ਕਿ ਅਚਾਨਕ ਰੇਲਵੇ ਸਟੇਸ਼ਨ ਫਗਵਾੜਾ ਤੇ ਡਿੱਗ ਗਿਆ ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ ਜਿਸ ਨੂੰ ਤੁਰੰਤ ਫਗਵਾੜਾ ਦੇ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਹਾਦਸੇ ਸਬੰਧੀ ਪਰਿਵਾਰਿਕ ਮੈਂਬਰਾਂ ਨੂੰ ਸੂਚਨਾ ਦੇ ਦਿੱਤੀ ਗਈ।

Leave a Reply

Your email address will not be published. Required fields are marked *