ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਕਾਂਗਰਸ ਨੂੰ ਫਿਰ ਤੋਂ ਵੱਡਾ ਝਟਕਾ ਲੱਗਾ ਹੈ। ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ BJP ‘ਚ ਸ਼ਾਮਿਲ ਹੋ ਗਏ ਹਨ। ਇਸ ਦੇ ਨਾਲ ਹੀ ਵਿਕਰਮ ਚੌਧਰੀ ਨੇ ਵੀ ਕਾਂਗਰਸ ਪਾਰਟੀ ਛੱਡ ਦਿੱਤੀ ਹੈ। ਚੌਧਰੀ ਪਰਿਵਾਰ ਤੋਂ ਇਲਾਵਾ ਹੋਰ ਵੀ ਕਈ ਵੱਡੇ ਆਗੂ ਭਾਜਪਾ ਜੁਆਇਨ ਕਰਨ ਜਾ ਰਹੇ ਹਨ। ਦੱਸ ਦੇਈਏ ਕਿ ਚੌਧਰੀ ਪਰਿਵਾਰ ਟਿਕਟ ਨਾ ਮਿਲਣ ਕਾਰਨ ਪਾਰਟੀ ਤੋਂ ਨਾਰਾਜ਼ ਚੱਲ ਰਿਹਾ ਸੀ। ਭਾਰਤ ਜੋੜੋ ਯਾਤਰਾ ਦੌਰਾਨ ਸੰਤੋਖ ਸਿੰਘ ਚੌਧਰੀ ਦਾ ਦੇਹਾਂਤ ਹੋ ਗਿਆ ਸੀ। ਚੌਧਰੀ ਪਰਿਵਾਰ ਫਿਰ ਤੋਂ ਲੋਕ ਸਭਾ ਟਿਕਟ ਮੰਗ ਰਿਹਾ ਸੀ ਪਰ ਕਾਂਗਰਸ ਨੇ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਟਿਕਟ ਦਿੱਤੀ ਹੈ, ਜਿਸ ਤੋਂ ਬਾਅਦ ਪਤਨੀ ਕਰਮਜੀਤ ਕੌਰ ਨੇ ਭਾਜਪਾ ਜੁਆਇਨ ਕਰ ਲਈ। ਭਾਜਪਾ ਵਿਚ ਸ਼ਾਮਲ ਹੋਣ ਦੇ ਬਾਅਦ ਕਰਮਜੀਤ ਕੌਰ ਚੌਧਰੀ ਨੇ ਸਭ ਤੋਂ ਪਹਿਲਾਂ ਪੀਐੱਮ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੇਰੇ ਪਰਿਵਾਰ ਨੇ ਇਕ ਦਹਾਕੇ ਤੱਕ ਪੰਜਾਬ ਤੇ ਜਲੰਧਰ ਦੀ ਸੇਵਾ ਕੀਤੀ। ਇਸ ਸੇਵਾ ਨੂੰ ਦੇਖਦੇ ਹੋਏ ਅੱਜ ਭਾਜਪਾ ਨੇ ਮੇਰੇ ‘ਤੇ ਭਰੋਸਾ ਪ੍ਰਗਟਾਇਆ ਹੈ। ਮੇਰੇ ਪਰਿਵਾਰ ਨੇ ਹਮੇਸ਼ਾ ਸਮਾਜ ਦੇ ਸਾਰੇ ਵਰਗਾਂ ਲਈ ਕੰਮ ਕੀਤਾ ਹੈ ਤੇ ਹਮੇਸ਼ਾ ਕਰਦਾ ਰਹੇਗਾ। ਉਨ੍ਹਾਂ ਕਿਹਾ ਕਿ ਮੇਰੇ ਸਵ. ਪਤੀ ਸੰਤੋਖ ਸਿੰਘ ਚੌਧਰੀ ਦੋ ਵਾਰ ਪੰਜਾਬ ਵਿਚ ਕੈਬਨਿਟ ਮੰਤਰੀ ਰਹੇ। 2014 ਤੇ 2019 ਵਿਚ ਉਨ੍ਹਾਂ ਨੇ ਜਲੰਧਰ ਲੋਕ ਸਭਾ ਸੀਟ ਤੋਂ ਜਿੱਤ ਦਰਜ ਕੀਤੀ ਸੀ। ਆਖਰੀ ਸਾਹ ਤੱਕ ਮੇਰੇ ਪਤੀ ਨੇ ਕਾਂਗਰਸ ਪਾਰਟੀ ਦੀ ਸੇਵਾ ਕਰਦੇ ਹੋਏ ਭਾਰਤ ਜੋੜੋ ਯਾਤਰਾ ਦੌਰਾਨ ਆਪਣੀ ਜਾਨ ਦੀ ਕੁਰਬਨੀ ਦਿੱਤੀ। ਮੇਰੇ ਪੁੱਤਰ ਪੰਜਾਬ ਵਿਧਾਨ ਸਭਾ ਵਿਚ ਤੀਜੀ ਪੀੜ੍ਹੀ ਹਨ ਜੋ ਕਿ ਮੌਜੂਦਾ MLA ਹਨ। ਉਹ ਫਿਲੌਰ ਤੋਂ ਕਾਂਗਰਸ ਦੀ ਟਿਕਟ ਉਤੇ ਵਿਧਾਇਕ ਹਨ। ਹਾਲਾਂਕਿ ਉਹ ਮਾਂ ਨਾਲ ਭਾਜਪਾ ਵਿਚ ਸ਼ਾਮਲ ਨਹੀਂ ਹੋਏ। ਉਹ ਵੀ ਜਲੰਧਰ ਵਿਚ ਟਿਕਟ ਨਾ ਮਿਲਣ ਤੇ ਚਰਨਜੀਤ ਚੰਨੀ ਨੂੰ ਉਮੀਦਵਾਰ ਬਣਾਉਣ ਦਾ ਖੁੱਲ੍ਹਾ ਵਿਰੋਧ ਕਰ ਰਹੇ ਸਨ।