ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਟਿਕਟ ਨਾ ਮਿਲਣ ਤੋਂ ਨਾਰਾਜ਼ ਭਾਜਪਾ ਨੇਤਾ ਵਿਜੇ ਸਾਂਪਲਾ ਦੇ ਜੇਪੀ ਨੱਡਾ ਨਾਲ ਮੁਲਾਕਾਤ ਤੋਂ ਬਾਅਦ ਸੁਰ ਨਹੀਂ ਬਦਲੇ, ਜਿਸ ਮਗਰੋਂ ਹੁਣ ਪੰਜਾਬ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ਉਨ੍ਹਾਂ ਨੂੰ ਮਨਾਉਣ ਲਈ ਉਨ੍ਹਾਂ ਦੇ ਘਰ ਪਹੁੰਚੇ। ਬੀਤੀ ਸ਼ਾਮ ਸਾਂਪਲਾ ਨੇ ਆਪਣੇ ਘਰ ਵਿਚ ਇੱਕ ਅਹਿਮ ਬੈਠਕ ਨੂੰ ਬੁਲਾਇਆ, ਜਿਨ੍ਹਾਂ ਵਿਚ ਉਨ੍ਹਾਂ ਦੇ ਕਰੀਬੀ ਤੇ ਸਮਰਥਕ ਹਿੱਸਾ ਲੈਣ ਪਹੁੰਚੇ। ਮੀਟਿੰਗ ਵਿੱਚ ਸਾਂਪਲਾ ਨੇ ਲੋਕ ਸਭਾ ਚੋਣਾਂ ਵਿਚ ਭਾਜਪਾ ਤੋਂ ਵੱਖ ਹੋ ਕੇ ਚੋਣ ਲੜਨ ਦੀਆਂ ਚੁਣੌਤੀਆਂ ‘ਤੇ ਚਰਚਾ ਕੀਤੀ ਹੈ। ਦੂਜੇ ਪਾਸੇ, ਉਨ੍ਹਾਂ ਦੇ ਕੁਝ ਸਮਰਥਕਾਂ ਨੇ ਉਨ੍ਹਾਂ ਨੂੰ ਕਾਂਗਰਸ ਤਾਂ ਕੁਝ ਨਾਆਮ ਆਦਮੀ ਪਾਰਟੀ ਵਿਚ ਸ਼ਾਲਮ ਹੋਣ ਦਾ ਸੁਝਾਅ ਦਿੱਤਾ ਹੈ। ਇਸ ਦੇ ਨਾਲ ਹੀ ਕੁਝ ਸਮਰਥਕ ਉਨ੍ਹਾਂ ਨੂੰ ਅਕਾਲੀ ਦਲ ਨਾਲ ਹੱਥ ਮਿਲਾਉਣ ਲਈ ਵੀ ਕਹਿ ਰਹੇ ਹਨ। ਸਮਰਥਕਾਂ ਦਾ ਮੰਨਣਾ ਹੈ ਕਿ ਮਜ਼ਬੂਤ ਪਾਰਟੀ ਦੇ ਸਹਾਰੇ ਹੀ ਭਾਜਪਾ ਉਮੀਦਪਾਰ ਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਪਤਨੀ ਅਨੀਤਾ ਸੋਮ ਪ੍ਰਕਾਸ਼ ਦੇ ਖਿਲਾਫ ਲੜਿਆ ਜਾ ਸਕਦਾ ਹੈ। ਦੂਜੇ ਪਾਸੇ ਸਾਂਪਲਾ ਨੇ ਬੈਠਕ ਵਿਚ ਇਹ ਸਾਫ ਨਹੀਂ ਕੀਤਾ ਕਿ ਉਹ ਕਿਸ ਪਾਰਟੀ ਦੇ ਨਾਲ ਚੱਲਣ ‘ਤੇ ਵਿਚਾਰ ਕਰ ਰਹੇ ਹਨ। ਦੂਜੇ ਪਾਸੇ ਸੂਤਰਾਂ ਮੁਤਾਬਕ ਸਾਂਪਲਾ ਅਕਾਲੀ ਦਲ ਅਤੇ ਕਾਂਗਰਸ ਦੋਵਾਂ ਦੇ ਸੰਪਰਕ ਵਿਚ ਹਨ। ਇਸ ਤੋਂ ਇਲਾਵਾ AAP ਵਿਚ ਵੀ ਉਨ੍ਹਾਂ ਲਈ ਬੂਹੇ ਖੋਲ੍ਹੇ ਹੋਏ ਹਨ। ਅਜਿਹੇ ਮਾਹੌਲ ਵਿਚ ਉਨ੍ਹਾਂ ਨੂੰ ਆਪਣੀ ਰਣਨੀਤੀ ਤੈਅ ਕਰਨ ਵਿਚ ਕੁਝ ਦਿਨ ਲੱਗ ਸਕਦੇ ਹਨ। ਬੈਠਕ ਵਿਚ ਪਹੁੰਚੇ ਨੇਤਾਵਾਂ ਦਾ ਕਹਿਣਾ ਹੈ ਕਿ ਸਾਂਪਲਾ ਇੱਕ ਸੀਨੀਅਰ ਦਲਿਤ ਨੇਤਾ ਹਨ। ਭਾਜਪਾ ਵੀ ਜਾਣਦੀ ਹੈ ਕਿ ਆਪ ਅਤੇ ਕਾਂਗਰਸ ਨੂੰ ਟੱਕਰ ਦੇਣ ਲਈ ਉਨ੍ਹਾਂ ਨੇ ਮਜ਼ਬੂਤ ਸਮਰਥਨ ਦੀ ਲੋੜ ਹੈ। ਹੋਰ ਭਾਜਪਾ ਦਾ ਗੜ੍ਹ ਮੰਨੇ ਜਾਣ ਵਾਲੀ ਹੁਸ਼ਿਆਰਪੁਰ ਸੀਟ ਇਸ ਵਾਰ ਹੱਥੋਂ ਨਿਕਲ ਸਕਦੀ ਹੈ। ਦੂਜੇ ਪਾਸੇ ਸਾਂਪਲਾ ਵੀ ਸਾਫ ਕਰ ਚੁੱਕੇ ਹਨ ਕਿ ਅਜੇ ਉਨ੍ਹਾਂ ਦਾ ਬਦਲਾਅ ਦਾ ਮੂਡ ਨਹੀੀਂ ਹੈ। ਸਮਾਂ ਆਉਣ ‘ਤੇ ਹੀ ਸਭ ਕੁਝ ਸਾਫ ਹੋ ਜਾਵੇਗਾ।