ਲੋਕ ਸਭਾ ਚੋਣਾਂ ਤੋਂ ਪਹਿਲਾ ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ ਲੱਗ ਸਕਦਾ ਹੈ। ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਜਲੰਧਰ ਤੋਂ ਸੰਸਦ ਮੈਂਬਰ ਮਹਿੰਦਰ ਸਿੰਘ ਕੇ.ਪੀ. ਅੱਜ (ਸੋਮਵਾਰ) ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਸਕਦੇ ਹਨ। ਅਤੇ ਜਲੰਧਰ ਜਾਂ ਹੁਸ਼ਿਆਰਪੁਰ ਤੋਂ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰ ਵੀ ਹੋ ਸਕਦੇ ਹਨ। ਦੱਸ ਦੇਈਏ ਕਿ ਦੋ ਦਿਨ ਪਹਿਲਾਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਮਹਿੰਦਰ ਸਿੰਘ ਕੇ.ਪੀ. ਨੂੰ ਅਕਾਲੀ ਦਲ ਵਿੱਚ ਸ਼ਾਮਲ ਕਰਨ ਲਈ ਆਗੂਆਂ ਨਾਲ ਮੀਟਿੰਗ ਕਰਨ ਲਈ ਜਲੰਧਰ ਦੇ ਇੱਕ ਸਥਾਨਕ ਹੋਟਲ ਵਿੱਚ ਪਹੁੰਚੇ ਸਨ। ਅੱਜ ਸੁਖਬੀਰ ਬਾਦਲ ਦੁਪਹਿਰ 3 ਵਜੇ ਮਹਿੰਦਰ ਸਿੰਘ ਕੇ.ਪੀ. ਦੇ ਘਰ ਪਹੁੰਚਣਗੇ।ਮਹਿੰਦਰ ਸਿੰਘ ਕੇਪੀ ਜਲੰਧਰ ਲੋਕ ਸਭਾ ਸੀਟ ਤੋਂ ਕਾਂਗਰਸ ਦੀ ਟਿਕਟ ‘ਤੇ 2009 ‘ਚ ਸੰਸਦ ਮੈਂਬਰ ਬਣੇ ਸਨ। ਜਿਸ ਤੋਂ ਬਾਅਦ ਕਾਂਗਰਸ ਨੇ ਕੇ.ਪੀ. ਨੂੰ 2014 ‘ਚ ਹੁਸ਼ਿਆਰਪੁਰ ਤੋਂ ਉਮੀਦਵਾਰ ਐਲਾਨਿਆ ਸੀ, ਪਰ ਉਨ੍ਹਾਂ ਨੂੰ ਹਰ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਨੂੰ ਭਾਜਪਾ ਉਮੀਦਵਾਰ ਵਿਜੇ ਸਾਂਪਲਾ ਨੇ ਹਰਾਇਆ ਸੀ। ਦੱਸ ਦੇਈਏ ਕਿ ਕੇਪੀ ਪੰਜਾਬ ਕਾਂਗਰਸ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਇਸ ਲਈ ਕੇਪੀ ਅਕਾਲੀ ਦਲ ‘ਚ ਸ਼ਾਮਲ ਹੋਣ ‘ਤੇ ਕਾਂਗਰਸ ਨੂੰ ਵੱਡਾ ਝਟਕਾ ਲੱਗ ਸਕਦਾ ਹੈ।