ਕਪੂਰਥਲਾ ‘ਚੋਂ ਮਿਲਿਆ ਲਾਵਾਰਸ ਬੈਗ, ਇਲਾਕਾ ਸੀਲ, ਮੌਕੇ ‘ਤੇ ਪਹੁੰਚੀ ਬੰਬ ਸਕੁਐਡ ਟੀਮ ਤੇ ਉੱਚ ਅਧਿਕਾਰੀ

ਕਪੂਰਥਲਾ ਦੇ ਸੁਲਤਾਨਪੁਰ ਲੋਧੀ ਰੋਡ ‘ਤੇ ਡੀਐਸਪੀ ਸਬ ਡਵੀਜ਼ਨ ਦਫ਼ਤਰ ਨੇੜੇ ਸੀਪੀਆਰਸੀ ਦਫ਼ਤਰ ਵਿੱਚ ਇੱਕ ਲਾਵਾਰਿਸ ਬੈਗ ਵਿਚ ਬੰਬ ਮਿਲਣ ਦੀ ਸੂਚਨਾ ਮਿਲੀ ਹੈ। ਜਿਸ ਤੋਂ ਬਾਅਦ ਉੱਚ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਪੂਰੇ ਇਲਾਕੇ ਨੂੰ ਸੀਲ ਕਰ ਦਿਤਾ। ਨੇੜਲੇ ਦਫ਼ਤਰਾਂ ਨੂੰ ਵੀ ਖਾਲੀ ਕਰਵਾ ਲਿਆ ਗਿਆ ਹੈ। ਐਸਪੀ ਗੁਰਪ੍ਰੀਤ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਦੱਸਿਆ ਕਿ 500 ਮੀਟਰ ਦੇ ਘੇਰੇ ਨੂੰ ਸੀਲ ਕਰ ਦਿੱਤਾ ਗਿਆ ਹੈ। ਬੰਬ ਨਿਰੋਧਕ ਟੀਮ ਨੂੰ ਵੀ ਬੁਲਾਇਆ ਗਿਆ ਹੈ। ਜਾਣਕਾਰੀ ਅਨੁਸਾਰ ਸੁਲਤਾਨਪੁਰ ਲੋਧੀ ਰੋਡ ‘ਤੇ ਸਥਿਤ ਸੀ.ਪੀ.ਆਰ.ਸੀ ਦਫਤਰ, ਸਦਰ ਥਾਣੇ ਦੇ ਨਾਲ ਲੱਗਦੀ ਇਮਾਰਤ ਅਤੇ ਡੀ.ਐਸ.ਪੀ ਸਬ-ਡਵੀਜ਼ਨ ਦੇ ਦਫਤਰ ਵਿਚ ਇਕ ਲਾਵਾਰਸ ਬੈਗ ਮਿਲਣ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਬੈਗ ‘ਚ ਬੰਬ ਹੋਣ ਦੇ ਡਰੋਂ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚੇ। ਪੂਰੇ ਇਲਾਕੇ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ। ਅਤੇ ਫਾਇਰ ਬ੍ਰਿਗੇਡ ਦੀ ਟੀਮ ਦੇ ਨਾਲ ਬੰਬ ਨਿਰੋਧਕ ਟੀਮ ਨੂੰ ਵੀ ਮੌਕੇ ‘ਤੇ ਬੁਲਾਇਆ ਗਿਆ ਹੈ। ਮੌਕੇ ‘ਤੇ ਪਹੁੰਚੇ ਐੱਸਪੀ ਹੈੱਡ ਕੁਆਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਬੰਬ ਦੇ ਡਰ ਨੂੰ ਦੇਖਦੇ ਹੋਏ 500 ਇਲਾਕੇ ਨੂੰ ਸੀਲ ਕਰ ਦਿਤਾ ਗਿਆ ਹੈ ਅਤੇ ਇਸ ਖੇਤਰ ‘ਚ ਪੈਂਦੇ ਸਾਰੇ ਦਫਤਰਾਂ ਨੂੰ ਖਾਲੀ ਕਰਵਾ ਲਿਆ ਗਿਆ ਹੈ। ਬੰਬ ਨਕਾਰਾ ਕਰਨ ਲਈ ਬੰਬ ਨਿਰੋਧਕ ਟੀਮ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਗਤੀਵਿਧੀ ਮੌਕ ਡਰਿੱਲ ਕਰਕੇ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *