ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਲੁਧਿਆਣਾ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜੱਸੀ ਖੰਗੂੜਾ ਨੇ ਅਸਤੀਫਾ ਦੇ ਦਿੱਤਾ ਹੈ। ਜੱਸੀ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ ਸਨ । ਦੱਸਿਆ ਜਾ ਰਿਹਾ ਹੈ ਕਿ ਟਿਕਟ ਨਾ ਮਿਲਣ ਕਾਰਨ ਜੱਸੀ ਖੰਗੂੜਾ ਨਾਰਾਜ਼ ਸੀ। ਜੱਸੀ ਖੰਗੂੜਾ ਨੇ ਕਿਹਾ ਕਿ ਉਨ੍ਹਾਂ ਨੇ 2 ਸਾਲ ਆਮ ਆਦਮੀ ਪਾਰਟੀ ਵਿੱਚ ਕੰਮ ਕੀਤਾ ਹੈ। ਉਨ੍ਹਾਂ ਨੂੰ ਬਹੁਤ ਕੁਝ ਸਿੱਖਣ ਨੂੰ ਮਿਲਿਆ ਹੈ। ਦੱਸ ਦੇਈਏ ਕਿ ਜੱਸੀ ਖੰਗੂੜਾ ਨੇ ਕਿਲਾ ਰਾਏਪੁਰ ਤੋਂ 2007 ਦੀਆਂ ਵਿਧਾਨ ਸਭਾ ਚੋਣਾਂ ਲੜੀਆਂ ਅਤੇ ਜਿੱਤੀਆਂ। ਇਸ ਤੋਂ ਬਾਅਦ ਉਹ ਮੁੱਲਾਂਪੁਰ ਦਾਖਾ ਤੋਂ 2012 ਦੀ ਚੋਣ ਹਾਰ ਗਏ ਸਨ । ਉਹ ਇਸ ਵਾਰ ਵੀ ਇੱਥੋਂ ਚੋਣ ਲੜਨਾ ਚਾਹੁੰਦੇ ਸਨ।