ਚੋਣਾਂ ਦੇ ਵਿਚਕਾਰ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਚੋਣ ਮੈਦਾਨ ਵਿਚ ਉਤਰ ਸਕਦੇ ਹਨ। ਪੰਜਾਬ ਵਿਚ 1 ਜੂਨ ਨੂੰ ਵੋਟਾਂ ਪੈਣੀਆਂ ਹਨ ਤੇ ਉਸ ਤੋਂ ਪਹਿਲਾਂ ਬਲਕੌਰ ਸਿੰਘ ਵੱਲੋਂ ਚੋਣ ਲੜਨਾ ਚਰਚਾ ਦਾ ਵਿਸ਼ਾ ਹੈ। ਸੂਤਰਾਂ ਦੇ ਹਵਾਲੇ ਤੋਂ ਖਬਰ ਹੈ ਕਿ ਬਲਕੌਰ ਸਿੰਘ ਚੋਣ ਲੜ ਸਕਦੇ ਹਨ। ਇਸ ਤੋਂ ਪਹਿਲਾਂ ਵੀ ਚਰਚਾ ਸੀ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਚੋਣ ਮੈਦਾਨ ਵਿਚ ਉਤਰ ਸਕਦੇ ਹਨ। ਪਹਿਲਾਂ ਕਾਂਗਰਸ ਦੀ ਟਿਕਟ ‘ਤੇ ਉਨ੍ਹਾਂ ਦੇ ਚੋਣ ਮੈਦਾਨ ਵਿਚ ਉਤਾਰੇ ਜਾਣ ਦੇ ਕਿਆਸ ਲਗਾਏ ਜਾ ਰਹੇ ਸਨ ਪਰ ਕਾਂਗਰਸ ਵੱਲੋਂ ਜੀਤ ਮੋਹਿੰਦਰ ਸਿੰਘ ਨੂੰ ਟਿਕਟ ਦਿੱਤੀ ਗਈ ਹੈ। ਹੁਣ ਸੂਤਰਾਂ ਦੇ ਹਵਾਲੇ ਤੋਂ ਖਬਰ ਹੈ ਕਿ ਉਹ ਬਠਿੰਡਾ ਦੀ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਸਕਦੇ ਹਨ ਤੇ ਉਨ੍ਹਾਂ ਵੱਲੋਂ ਕਾਗਜ਼ ਭਰੇ ਜਾ ਸਕਦੇ ਹਨ। ਉਨ੍ਹਾਂ ਵੱਲੋਂ ਨਾਮਜ਼ਦਗੀ ਦੀ ਫਾਈਲ ਤਿਆਰ ਕਰਵਾਈ ਜਾ ਰਹੀ ਹੈ। ਬਲਕੌਰ ਸਿੰਘ ਨੇ ਚੋਣ ਲੜਨ ਦਾ ਮਨ ਬਣਾ ਲਿਆ ਹੈ ਜੇਕਰ ਉਹ ਚੋਣ ਮੈਦਾਨ ਵਿਚ ਉਤਰਦੇ ਹਨ ਤਾਂ ਬਠਿੰਡਾ ਸੀਟ ਤੋਂ ਚੋਣ ਦੇ ਸਮੀਕਰਣ ਬਿਲਕੁਲ ਬਦਲ ਜਾਣਗੇ। ਬਠਿੰਡਾ ਲੋਕ ਸਭਾ ਦੀ ਸੀਟ ਪੰਜਾਬ ਦੀ ਹੌਟ ਸੀਟ ਮੰਨੀ ਜਾਂਦੀ ਹੈ। ਇਥੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰਸਿਮਰਤ ਕੌਰ ਬਾਦਲ ਨੂੰ, ਕਾਂਗਰਸ ਵੱਲੋਂ ਜੀਤ ਮਹਿੰਦਰ ਸਿੱਧੂ ਨੂੰ, ‘ਆਪ’ ਵੱਲੋਂ ਗੁਰਮੀਤ ਸਿੰਘ ਖੁੱਡੀਆਂ ਨੂੰ ਮੈਦਾਨ ਵਿਚ ਉਤਾਰਿਆ ਗਿਆ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਲੱਖਾ ਸਿਧਾਣਾ ਤੇ ਭਾਜਪਾ ਵਲੋਂ ਪਰਮਪਾਲ ਕੌਰ ਸਿੱਧੂ ਨੂੰ ਟਿਕਟ ਦਿੱਤੀ ਗਈ ਹੈ।