ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਦੇ ਦਿਹਾਂਤ ਹੋ ਜਾਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ । ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਵੀਰਵਾਰ ਯਾਨੀ ਕਿ ਅੱਜ ਦਿਹਾਂਤ ਹੋ ਗਿਆ । ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਬਾਅਦ ਦੁਪਹਿਰ 3.30 ਵਜੇ ਮਾਡਲ ਟਾਊਨ ਸ਼ਮਸ਼ਾਨ ਘਾਟ ਵਿਖੇ ਕੀਤਾ ਜਾਵੇਗਾ। ਦੱਸ ਦੇਈਏ ਕਿ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦੇ ਦਿਹਾਂਤ ‘ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਅਕਾਲੀ ਦਲ ਨੇ ਦੁੱਖ ਜਤਾਉਂਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ, ਉੱਘੇ ਵਿਦਵਾਨ, ਸਰਦਾਰ ਸੁਰਜੀਤ ਸਿੰਘ ਮਿਨਹਾਸ ਜੀ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ‘ਤੇ ਦੁੱਖ ਪ੍ਰਗਟ ਕਰਦੇ ਹਾਂ। ਇਸ ਦੁੱਖ ਦੀ ਘੜੀ ਵਿੱਚ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਇਸ ਵਿੱਛੜੀ ਹੋਈ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਸਾਰੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ।