ਤਰਨਤਾਰਨ ਵਿਖੇ ਦਰਦਨਾਕ ਹਾਦਸਾ ਵਾਪਰ ਗਿਆ। ਇਥੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਜਾ ਰਹੇ ਇੱਕ ਨੌਜਵਾਨ ਦੀ ਦਰਦਨਾਕ ਹਾਦਸੇ ਵਿਚ ਮੌਤ ਹੋ ਗਈ। ਇਸ ਹਾਦਸੇ ‘ਚ ਇੱਕ ਮਹਿਲਾ ਦੀ ਵੀ ਮੌਤ ਹੋਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਹਰਪ੍ਰੀਤ ਸਿੰਘ ਪੁੱਤਰ ਬੁੱਕਣ ਸਿੰਘ ਵਾਸੀ ਪਿੰਡ ਵੜਿੰਗ ਪਾਠੀ ਸਿੰਘ ਵਜੋਂ ਹੋਈ ਹੈ। ਮ੍ਰਿਤਕ ਮਹਿਲਾ ਦੀ ਪਛਾਣ ਸੁਰਿੰਦਰ ਕੌਰ ਛਿੰਦੋ ਉਮਰ 70 ਸਾਲ ਵਜੋਂ ਦੱਸੀ ਜਾ ਰਹੀ ਹੈ।ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਹਰਪ੍ਰੀਤ ਸਿੰਘ ਅੱਜ ਸਵੇਰੇ ਦਰਬਾਰ ਸਾਹਿਬ ਮੱਥਾ ਟੇਕਣ ਜਾ ਰਿਹਾ ਸੀ। ਇਸ ਦੌਰਾਨ ਟੋਲ ਪਲਾਜ਼ਾ ਉਸਮਾਂ ਤੋਂ ਇੱਕ ਬੀਬੀ ਨੇ ਉਸ ਤੋਂ ਲਿਫਟ ਲਈ ਤੇ ਉਸ ਦੇ ਪਿੱਛੇ ਬੈਠ ਗਈ। ਜਦੋਂ ਉਹ ਪਿੰਡ ਸ਼ੇਰੋ ਵਿਖੇ ਪਹੁੰਚੇ ‘ਤਾਂ ਅਚਾਨਕ ਕਿਸੇ ਅਣਪਛਾਤੇ ਵਾਹਨ ਨੇ ਦੋਵਾਂ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ।