ਪੰਜਾਬ ਪੁਲਿਸ ਦੇ ਸਾਬਕਾ ADGP ਗੁਰਿੰਦਰ ਸਿੰਘ ਢਿੱਲੋਂ ਨੇ ਸਿਆਸਤ ‘ਚ ਕਦਮ ਰੱਖਿਆ ਹੈ। ਉਹ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਢਿੱਲੋਂ ਨੇ 24 ਅਪ੍ਰੈਲ ਨੂੰ ਹੀ VRS ਲਈ ਸੀ। ਕਾਂਗਰਸ ਵਿੱਚ ਸ਼ਾਮਲ ਹੋਣ ‘ਤੇ ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਸੌਂਪੀ ਗਈ ਡਿਊਟੀ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ। ਚਰਚਾ ਹੈ ਕਿ ਪਾਰਟੀ ਉਨ੍ਹਾਂ ਨੂੰ ਫਿਰੋਜ਼ਪੁਰ ਤੋਂ ਲੋਕ ਸਭਾ ਉਮੀਦਵਾਰ ਬਣਾ ਸਕਦੀ ਹੈ। ਗੁਰਦਾਸਪੁਰ ਦੇ ਰਹਿਣ ਵਾਲੇ ਢਿੱਲੋਂ 1997 ਬੈਚ ਦੇ IPS ਹੈ। ਗੁਰਿੰਦਰ ਢਿੱਲੋਂ ਦੀ VRS ਨੂੰ ਮਨਜ਼ੂਰ ਕਰ ਲਿਆ ਗਿਆ ਸੀ। ਪੰਜਾਬ ਵਿਚ ਅਤਿਵਾਦ ਅਤੇ ਕਈ ਚੁਣੌਤੀਪੂਰਨ ਸਥਿਤੀਆਂ ਵਿਚ ਸੇਵਾ ਨਿਭਾਉਣ ਵਾਲੇ ਸਾਬਕਾ ਏਡੀਜੀਪੀ ਢਿੱਲੋਂ ਨੇ ਖੁਦ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਇਹ ਜਾਣਕਾਰੀ ਦਿਤੀ ਸੀ।