ਲੋਕ ਸਭਾ ਚੋਣਾਂ ਨੂੰ ਥੋੜ੍ਹਾ ਹੀ ਸਮਾਂ ਬਾਕੀ ਹੈ ਤੇ ਅਜਿਹੇ ਵਿਚ ਕਾਂਗਰਸ ਸੀਨੀਅਰ ਲੀਡਰਾਂ ਵੱਲੋਂ ਪਾਰਟੀ ਛੱਡੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਪੰਜਾਬ ਕਾਂਗਰਸ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਸੀਨੀਅਰ ਆਗੂ ਦਲਵੀਰ ਸਿੰਘ ਗੋਲਡੀ ਨੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ ਅਜੇ ਕੱਲ੍ਹ ਹੀ ਉਨ੍ਹਾਂ ਨੇ ਨਵੇਂ ਰਾਹ ਲੱਭਣ ਦੀ ਗੱਲ ਕਹੀ ਸੀ । ਗੋਲਡੀ ਟਿਕਟ ਨੂੰ ਲੈ ਕੇ ਹਾਈਕਮਾਨ ਤੋਂ ਨਾਰਾਜ਼ ਚੱਲ ਰਹੇ ਹਨ। ਦਲਵੀਰ ਗੋਲਡੀ ਸੰਗਰੂਰ ਤੋਂ ਕਾਂਗਰਸ ਦੀ ਟਿਕਟ ਮੰਗ ਰਹੇ ਸਨ । ਪਾਰਟੀ ਵੱਲੋਂ ਇਥੋਂ ਸੁਖਪਾਲ ਸਿੰਘ ਖਹਿਰਾ ਨੂੰ ਟਿਕਟ ਦੇ ਦਿੱਤੀ ਸੀ। ਬੀਤੇ ਦਿਨੀਂ ਖਹਿਰਾ ਸਣੇ ਕਈ ਸੀਨੀਅਰ ਆਗੂ ਉਨ੍ਹਾਂ ਮਨਾਉਣ ਵੀ ਗਏ ਸਨ, ਪਰ ਇਸ ਦੇ ਬਾਵਜੂਦ ਉਨ੍ਹਾਂ ਨੇ ਅੱਜ ਆਪਣਾ ਅਸਤੀਫਾ ਦੇ ਦਿੱਤਾ ਹੈ।