ਹੁਸ਼ਿਆਰਪੁਰ ਵੀਰਵਾਰ ਸਵੇਰੇ ਹਲਕਾ ਦਸੂਹਾ ਦੇ ਪਿੰਡ ਬਡਲਾ ਨੇੜੇ ਨਹਿਰ ‘ਚ ਇਕ ਵਿਅਕਤੀ ਦੀ ਲਾਸ਼ ਤੈਰਦੀ ਮਿਲੀ। ਜਾਣਕਾਰੀ ਦਿੰਦੇ ਹੋਏ ਬਡਲਾ ਨਿਵਾਸੀ ਨਰਿੰਦਰ ਸਿੰਘ ਰਾਣਾ ਨੇ ਦੱਸਿਆ ਕਿ ਮੈਂ ਸਵੇਰੇ 7 ਵਜੇ ਜਦੋਂ ਨਹਿਰ ਦੇ ਕਿਨਾਰੇ ਸੈਰ ਕਰ ਰਿਹਾ ਸੀ ਤਾਂ ਮੈਂ ਨਹਿਰ ‘ਚ ਇਕ ਵਿਅਕਤੀ ਦੀ ਲਾਸ਼ ਤੈਰਦੀ ਦੇਖੀ। ਇਸ ਤੋਂ ਬਾਅਦ ਮੈਂ ਹੋਰ ਪਿੰਡ ਵਾਸੀਆਂ ਨੂੰ ਸੂਚਿਤ ਕੀਤਾ। ਮੌਕੇ ‘ਤੇ ਪਹੁੰਚੇ ਲੋਕਾਂ ਨੇ ਪੁਲਿਸ ਚੌਕੀ ਸੰਸਾਰਪੁਰ ਨੂੰ ਸੂਚਨਾ ਦਿੱਤੀ। ਇਸ ਦੌਰਾਨ ਥਾਣਾ ਦਸੂਹਾ ਦੇ ASI ਬਲਵੰਤ ਸਿੰਘ ਮੌਕੇ ‘ਤੇ ਪਹੁੰਚੇ ਅਤੇ ਲੋਕਾਂ ਦੇ ਸਹਿਯੋਗ ਨਾਲ ਉਕਤ ਵਿਅਕਤੀ ਦੀ ਲਾਸ਼ ਨੂੰ ਨਹਿਰ ‘ਚੋਂ ਬਾਹਰ ਕੱਢਿਆ।ਵਿਅਕਤੀ ਦੀ ਉਮਰ 50 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਮ੍ਰਿਤਕ ਦੀ ਲਾਸ਼ ਨੂੰ ਸ਼ਨਾਖਤ ਲਈ ਦਸੂਹਾ ਦੇ ਸਿਵਲ ਹਸਪਤਾਲ ’ਚ ਰਖਵਾਇਆ ਗਿਆ ਹੈ ਅਤੇ ਇਸ ਸਬੰਧੀ ਨੇੜਲੇ ਸਾਰੇ ਥਾਣਿਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।