ਫਗਵਾੜਾ ’ਚ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਬੀ.ਟੈਕ ਕੰਪਿਊਟਰ ਸਾਇੰਸ ਦੇ ਵਿਦਿਆਰਥੀ ਨੇ ਹੋਸਟਲ ਦੀ 9ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ। ਖ਼ੁਦਕੁਸ਼ੀ ਕਰਨ ਵਾਲੇ ਵਿਦਿਆਰਥੀ ਦੀ ਪਛਾਣ ਮਯੰਕ ਪੁੱਤਰ ਨਰਾਇਣ ਸਿੰਘ ਵਾਸੀ ਪਿੰਡ ਨਿਮੋਹ, ਜ਼ਿਲ੍ਹਾ ਰੇਵਾੜੀ, ਹਰਿਆਣਾ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਗਵਾੜਾ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਕ੍ਰਾਈਮ ਸੀਨ ਦੀਆਂ ਕੁਝ ਦਿਲ ਦਹਿਲਾ ਦੇਣ ਵਾਲੀਆਂ ਵੀਡੀਓ ਫੋਟੋਆਂ ਵੀ ਸਾਹਮਣੇ ਆਈਆਂ ਹਨ। ਜਿਸ ’ਚ ਮਯੰਕ ਦੀ ਲਾਸ਼ ਯੂਨੀਵਰਸਿਟੀ ਕੈਂਪਸ ’ਚ ਪਈ ਦਿਖਾਈ ਦੇ ਰਹੀ ਹੈ। ਇਹ ਘਟਨਾ ਬੀਤੀ ਰਾਤ ਕਰੀਬ 10 ਵਜੇ ਦੀ ਹੈ। ਵਿਦਿਅਆਰਥੀ ਮਯੰਕ 9ਵੀਂ ਮੰਜ਼ਿਲ ‘ਤੇ ਰਹਿੰਦਾ ਸੀ। ਦੇਰ ਰਾਤ ਜਦੋਂ ਇਹ ਹੇਠਾਂ ਡਿੱਗਿਆ ਤਾਂ ਜ਼ੋਰਦਾਰ ਧਮਾਕਾ ਹੋਇਆ। ਜਿਸ ਤੋਂ ਬਾਅਦ ਅਚਾਨਕ ਵੱਡੀ ਗਿਣਤੀ ‘ਚ ਵਿਦਿਆਰਥੀ ਮੌਕੇ ‘ਤੇ ਇਕੱਠੇ ਹੋਣੇ ਸ਼ੁਰੂ ਹੋ ਗਏ। ਜਿਸ ਤੋਂ ਬਾਅਦ ਯੂਨੀਵਰਸਿਟੀ ‘ਚ ਮੌਜੂਦ ਅਧਿਕਾਰੀਆਂ ਨੇ ਤੁਰੰਤ ਐਂਬੂਲੈਂਸ ਬੁਲਾਈ ਅਤੇ ਮਯੰਕ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜਿਸ ਤੋਂ ਬਾਅਦ ਹਸਪਤਾਲ ਨੇ ਮਾਮਲੇ ਦੀ ਸੂਚਨਾ ਥਾਣਾ ਸਤਨਾਮਪੁਰ ਦੀ ਪੁਲਿਸ ਨੂੰ ਦਿੱਤੀ। ਇਸ ਸਬੰਧੀ ਸਤਨਾਮਪੁਰਾ ਥਾਣੇ ਦੇ SHO ਗੌਰਵ ਧੀਰ ਨੇ ਦੱਸਿਆ ਕਿ ਪੁਲਿਸ ਖੁਦਕੁਸ਼ੀ ਸਮੇਤ ਵੱਖ-ਵੱਖ ਪਹਿਲੂਆਂ ਦੀ ਜਾਂਚ ਕਰ ਰਹੀ ਹੈ। ਫਗਵਾੜਾ ਕਪੂਰਥਲਾ ਪੁਲਿਸ ਨੇ ਮਾਮਲੇ ਦੀ ਸੂਚਨਾ ਮ੍ਰਿਤਕ ਦੇ ਪਰਿਵਾਰ ਨੂੰ ਦੇ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇ ਬਿਆਨਾਂ ਦੇ ਆਧਾਰ ‘ਤੇ ਪੁਲਿਸ ਜਲਦ ਹੀ ਮਾਮਲੇ ‘ਚ ਕਾਰਵਾਈ ਕਰੇਗੀ।

Leave a Reply

Your email address will not be published. Required fields are marked *