ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਨੇ 13 ਸਰਕਲਾਂ ਦੇ ਇੰਚਾਰਜਾਂ ਅਤੇ ਕਨਵੀਨਰਾਂ ਦੀ ਸੂਚੀ ਜਾਰੀ ਕਰ ਦਿਤੀ ਹੈ। ਇਸ ਸੂਚੀ ਵਿਚ ਸੱਭ ਤੋਂ ਮਹੱਤਵਪੂਰਨ ਨਾਮ ਵਿਜੇ ਸਾਂਪਲਾ ਹੈ। ਵਿਜੇ ਸਾਂਪਲਾ ਨੂੰ ਭਾਜਪਾ ਨੇ ਲੁਧਿਆਣਾ ਦੀ ਕਮਾਨ ਸੌਂਪੀ ਹੈ। ਸਾਂਪਲਾ ਲੰਬੇ ਸਮੇਂ ਤੋਂ ਹੁਸ਼ਿਆਰਪੁਰ ਤੋਂ ਟਿਕਟ ਨਾ ਮਿਲਣ ਕਾਰਨ ਨਾਰਾਜ਼ ਸਨ ਪਰ ਪਿਛਲੇ ਦਿਨੀਂ ਜਦੋਂ ਪੰਜਾਬ ਪ੍ਰਧਾਨ ਸੁਨੀਲ ਜਾਖੜ ਸਾਂਪਲਾ ਦੇ ਘਰ ਪਹੁੰਚੇ। ਇਸ ਤੋਂ ਬਾਅਦ ਉਨ੍ਹਾਂ ਨੇ ਸਪੱਸ਼ਟ ਕੀਤਾ ਸੀ ਕਿ ਉਹ ਕਿਸੇ ਵੀ ਪਾਰਟੀ ‘ਚ ਸ਼ਾਮਲ ਨਹੀਂ ਹੋ ਰਹੇ ਹਨ। ਹੁਣ ਉਨ੍ਹਾਂ ਨੂੰ ਲੁਧਿਆਣਾ ਦੀ ਕਮਾਨ ਸੌਂਪੀ ਗਈ ਹੈ। ਇਸੇ ਤਰ੍ਹਾਂ ਬਠਿੰਡਾ ‘ਚ ਭਾਜਪਾ ਦੇ ਦੋ ਇੰਚਾਰਜ/ ਸਹਿ-ਇੰਚਾਰਜ ਨਿਯੁਕਤ ਕੀਤੇ ਹਨ, ਜਿਸ ਵਿਚ ਦਿਆਲ ਸੋਢੀ ਅਤੇ ਸ਼ਿਵਰਾਜ ਚੌਧਰੀ ਦੇ ਨਾਮ ਸ਼ਾਮਲ ਹਨ। ਸਾਬਕਾ ਵਿਧਾਇਕ ਕੇਡੀ ਭੰਡਾਰੀ ਨੂੰ ਜਲੰਧਰ, ਅਵਿਨਾਸ਼ ਖੰਨਾ ਨੂੰ ਅੰਮ੍ਰਿਤਸਰ ਅਤੇ ਸੁੰਦਰ ਸ਼ਿਆਮ ਅਰੋੜਾ ਨੂੰ ਫਿਰੋਜ਼ਪੁਰ ਦਾ ਨਵਾਂ ਮੁਖੀ ਨਿਯੁਕਤ ਕੀਤਾ ਗਿਆ ਹੈ। ਖਡੂਰ ਸਾਹਿਬ ਤੋਂ ਮਨਜੀਤ ਸਿੰਘ ਰਾਏ, ਗੁਰਦਾਸਪੁਰ ਤੋਂ ਅਸ਼ਵਨੀ ਸ਼ਰਮਾ, ਸੰਗਰੂਰ ਤੋਂ ਹਰਜੀਤ ਗਰੇਵਾਲ, ਹੁਸ਼ਿਆਰਪੁਰ ਤੋਂ ਪ੍ਰਵੀਨ ਬਾਂਸਲ, ਫਰੀਦਕੋਟ ਤੋਂ ਹਰਜੋਤ ਕਮਲ, ਪਟਿਆਲਾ ਤੋਂ ਅਨਿਲ ਸਰੀਨ, ਫਤਹਿਗੜ੍ਹ ਸਾਹਿਬ ਤੋਂ ਜਗਮੋਹਨ ਸਿੰਘ ਰਾਜੂ, ਸ੍ਰੀ ਅਨੰਦਪੁਰ ਸਾਹਿਬ ਤੋਂ ਪਰਮਿੰਦਰ ਸਿੰਘ ਬਰਾੜ ਨੂੰ ਇੰਚਾਰਜ ਲਗਾਇਆ ਗਿਆ ਹੈ। ਇਸ ਦੇ ਨਾਲ ਹੀ ਭਾਜਪਾ ਨੇ 5 ਲੋਕ ਸਭਾ ਕਲਸਟਰ ਇੰਚਾਰਜ ਵੀ ਨਿਯੁਕਤ ਕੀਤੇ ਹਨ, ਇਨ੍ਹਾਂ ਵਿਚ ਅੰਮ੍ਰਿਤਸਰ, ਜਲੰਧਰ ਅਤੇ ਗੁਰਦਾਸਪੁਰ ਤੋਂ ਕੇਵਲ ਸਿੰਘ ਢਿੱਲੋਂ, ਸ੍ਰੀ ਅਨੰਦਪੁਰ ਸਾਹਿਬ, ਹੁਸ਼ਿਆਰਪੁਰ ਅਤੇ ਬਠਿੰਡਾ ਤੋਂ ਤਿਕਸ਼ਣ ਸੂਦ, ਲੁਧਿਆਣਾ, ਸੰਗਰੂਰ ਤੇ ਪਟਿਆਲਾ ਤੋਂ ਹਰਜੀਤ ਗਰੇਵਾਲ , ਫਰੀਦਕੋਟ ਅਤੇ ਫਤਹਿਗੜ੍ਹ ਸਾਹਿਬ ਤੋਂ ਜਤਿੰਦਰ ਕਾਲੜਾ ਜਦਕਿ ਖਡੂਰ ਸਾਹਿਬ ਤੇ ਫਿਰੋਜ਼ਪੁਰ ਤੋਂ ਬਿਕਰਮਜੀਤ ਸਿੰਘ ਚੀਮਾ ਸ਼ਾਮਲ ਹਨ।