ਸੁਰੱਖਿਆ ਦੀ ਘਾਟ ਕਾਰਨ ਹੋਇਆ ਸੀ ਮੂਸੇਵਾਲਾ ਦਾ ਕਤਲ, ਪੰਜਾਬ ਸਰਕਾਰ ਦੇ ਜਨਰਲ ਐਡਵੋਕੇਟ ਨੇ SC ‘ਚ ਕੀਤਾ ਕਬੂਲ; ਬਲਕੌਰ ਸਿੰਘ ਨੇ ਕੀਤੀ ਇਹ ਮੰਗ

ਪੰਜਾਬ ਸਰਕਾਰ ਦੇ ਜਨਰਲ ਐਡਵੋਕੇਟ ਵੱਲੋਂ ਸੁਪਰੀਮ ਕੋਰਟ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਘਟਾਉਣ ‘ਤੇ ਕਤਲ ਦੀ ਗੱਲ ਮੰਨਣ ‘ਤੇ ਪਿਤਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਹੁਣ ਸਰਕਾਰ ਨੇ ਹਾਮੀ ਭਰ ਦਿੱਤੀ ਹੈ। ਇਸ ਦੇ ਮੱਦੇਨਜ਼ਰ ਸਰਕਾਰ ਨੂੰ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕਰ ਕੇ ਕਾਰਵਾਈ ਕਰਨੀ ਚਾਹੀਦੀ ਹੈ। ਪੰਜਾਬ ਸਰਕਾਰ ਦੇ ਜਨਰਲ ਐਡਵੋਕੇਟ ਵੱਲੋਂ ਸੁਪਰੀਮ ਕੋਰਟ ‘ਚ ਸਿੱਧੂ ਮੂਸੇਵਾਲਾ ਦੀ ਸੁਰੱਖਿਆ ‘ਚ ਕਟੌਤੀ ਕਰਨ ਦਾ ਦੋਸ਼ ਕਬੂਲਣ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕਿਹਾ ਹੈ ਕਿ ਜ਼ੁਬਾਨ ‘ਤੇ ਸਾਰਾ ਸੱਚ ਸਾਹਮਣੇ ਆ ਜਾਵੇਗਾ। ਮੂਸੇਵਾਲਾ ਦੇ ਪਿਤਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਵਕੀਲ ਵੱਲੋਂ ਅੱਜ ਸੁਪਰੀਮ ਕੋਰਟ ਵਿੱਚ ਦਿੱਤੇ ਹਲਫ਼ਨਾਮੇ ਵਿੱਚ ਸਪੱਸ਼ਟ ਹੈ ਕਿ ਸਿੱਧੂ ਮੂਸੇਵਾਲਾ ਦਾ ਕਤਲ ਸੁਰੱਖਿਆ ਘਟਣ ਕਾਰਨ ਹੋਇਆ ਹੈ। ਉਨ੍ਹਾਂ ਕਿਹਾ ਕਿ ਜਿੱਥੋਂ ਤੱਕ ਮੁੱਖ ਮੰਤਰੀ ਦੀ ਸੁਰੱਖਿਆ ਦੀ ਗੱਲ ਕੀਤੀ ਜਾ ਰਹੀ ਹੈ, ਉਹ 1980 ਦੇ ਹਾਲਾਤਾਂ ਵਾਂਗ ਹੈ। ਬਲਕੌਰ ਨੇ ਕਿਹਾ ਕਿ ਜੇਕਰ ਸਰਕਾਰ ਵਿੱਚ ਇਨਸਾਨੀਅਤ ਦੀ ਰੱਤ ਵੀ ਹੈ ਤਾਂ ਉਸ ਨੂੰ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਐੱਫਆਈਆਰ ਦਰਜ ਕਰ ਕੇ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨਾਲੋਂ ਪੰਜਾਬ ਸਰਕਾਰ ਦੀ ਭੂਮਿਕਾ ਅਹਿਮ ਹੈ। ਉਨ੍ਹਾਂ ਕਿਹਾ ਕਿ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਨੂੰ ਡੇਢ ਸਾਲ ਹੋ ਗਿਆ ਹੈ ਪਰ ਅੱਜ ਤੱਕ ਸਰਕਾਰ ਉਸ ਦਾ ਸੁਰਾਗ ਨਹੀਂ ਲਗਾ ਸਕੀ।

Leave a Reply

Your email address will not be published. Required fields are marked *