ਪ੍ਰਸਿੱਧ ਗਾਇਕ ਮਾਸਟਰ ਸਲੀਮ ਦੇ ਦਫਤਰ ਵਿੱਚੋਂ ਚੋਰੀ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਸ਼ੁਕਰਵਾਰ ਦੀ ਦੇਰ ਰਾਤ ਨੂੰ ਕਾਲੀ ਐਕਟੀਵਾ ਤੇ ਸਵਾਰ ਹੋ ਕੇ ਆਏ ਦੋ ਨੌਜਵਾਨ ਦਫ਼ਤਰ ਦੇ ਤਾਲੇ ਤੋੜ ਕੇ ਅੰਦਰ ਤੋਂ ਲੌਕਰ ਅਤੇ ਇਨਵਰਟਰ ਚੋਰੀ ਕਰਕੇ ਫਰਾਰ ਹੋ ਗਏ। ਚੋਰੀ ਕਰਨ ਆਏ ਆਰੋਪੀ ਗਲੀ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਚ ਕੈਦ ਹੋ ਗਏ। ਚੋਰੀ ਦੀ ਸ਼ਿਕਾਇਤ ਥਾਣਾ ਡਵੀਜ਼ਨ ਨੰਬਰ ਛੇ ਦੀ ਪੁਲਿਸ ਨੂੰ ਦੇ ਦਿੱਤੀ ਗਈ ਹੈ। ਦਫਤਰ ਵਿੱਚ ਕੰਮ ਕਰਨ ਵਾਲੇ ਮਨੀ ਨੇ ਦੱਸਿਆ ਕਿ ਉਹ ਸ਼ਨੀਵਾਰ ਸਵੇਰੇ 9 ਵਜੇ ਦੇ ਕਰੀਬ ਦਫਤਰ ਵਿੱਚ ਆਇਆ ਸੀ ਤਾਂ ਉਸਨੇ ਦੇਖਿਆ ਕਿ ਦਫਤਰ ਦੇ ਪਹਿਲਾਂ ਹੀ ਦਰਵਾਜੇ ਖੁੱਲੇ ਹੋਏ ਸੀ। ਜਿੰਦਾ ਟੁੱਟ ਕੇ ਥੱਲੇ ਡਿੱਗਿਆ ਹੋਇਆ ਸੀ। ਉਸਨੇ ਜਦੋ ਅੰਦਰ ਜਾ ਕੇ ਦੇਖਿਆ ਅੰਦਰ ਦਾ ਸਾਰਾ ਸਮਾਨ ਖਿਲਰਿਆ ਪਿਆ ਸੀ ਅਤੇ ਅੰਦਰ ਤੋਂ ਮਾਸਟਰ ਸਲੀਮ ਦਾ ਲੋਕਰ ਅਤੇ ਇਨਵਰਟਰ ਗਾਇਬ ਸੀ। ਜਿਸ ਤੋਂ ਬਾਅਦ ਉਹਨਾਂ ਨੇ ਮਾਸਟਰ ਸਲੀਮ ਅਤੇ ਉਸ ਦੇ ਸਾਥੀਆਂ ਨੂੰ ਚੋਰੀ ਦੀ ਸੂਚਨਾ ਦਿੱਤੀ ਹੈ।