ਜਲੰਧਰ ਜ਼ਿਲ੍ਹੇ ਵਿਚ ਮਕਸੂਦਾਂ ਅਧੀਨ ਪੈਂਦੇ ਪਿੰਡ ਰਾਓਵਾਲੀ ਨੇੜੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਚਾਰ ਵਿਅਕਤੀਆਂ ਦੀ ਮੌਤ ਹੋ ਗਈ। ਇੱਕ ਬੱਚੇ ਦੀ ਮੌਤ ਵੀ ਦੱਸੀ ਜਾ ਰਹੀ ਹੈ। ਇਹ ਹਾਦਸਾ ਸਵੇਰੇ ਕਰੀਬ 5.30 ਵਜੇ ਵਾਪਰਿਆ। ਪ੍ਰਾਪਤ ਜਾਣਕਾਰੀ ਅਨੁਸਾਰ ਰਾਓਵਾਲੀ ਨੇੜੇ ਹਾਈਵੇਅ ’ਤੇ ਇੱਕ ਇਨੋਵਾ ਗੱਡੀ ਅਤੇ ਕਾਰ ਵਿਚਕਾਰ ਟੱਕਰ ਹੋ ਗਈ। ਕਾਰ ਵਿਚ ਸਵਾਰ ਚਾਰੇ ਵਿਅਕਤੀ ਮਾਤਾ ਵੈਸ਼ਨੋ ਦੇਵੀ ਦੇ ਦਰਬਾਰ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਸਨ। ਥਾਣਾ ਮਕਸੂਦਾ ਦੀ ਪੁਲਿਸ ਨੇ ਚਾਰਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਪੁਲਿਸ ਮਾਮਲੇ ਦੀ ਜਾਂਚ ‘ਚ ਜੁਟੀ ਹੈ। ਪੁਲਿਸ ਜਲਦ ਹੀ ਮਾਮਲੇ ਦੀ ਜਾਂਚ ਕਰਕੇ ਅਗਲੀ ਕਾਰਵਾਈ ਕਰੇਗੀ। ਮਕਸੂਦਾ ਥਾਣੇ ਦੇ ਐਸਐਚਓ ਬਿਕਰਮ ਸਿੰਘ ਨੇ ਚਾਰਾਂ ਵਿਅਕਤੀਆਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਰੇ ਗਏ ਸਾਰੇ ਲੋਕ ਇੱਕ ਪਰਿਵਾਰ ਦੇ ਮੈਂਬਰ ਸਨ। ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਲਏ ਗਏ ਹਨ। ਜਲਦੀ ਹੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਜਾਵੇਗੀ।