ਪੰਜਾਬ ਦੇ 13 ਲੋਕ ਸਭਾ ਹਲਕਿਆਂ ’ਚ ਕੁੱਲ 2.14 ਕਰੋੜ ਵੋਟਰ: ਸਿਬਿਨ ਸੀ

ਲੋਕ ਸਭਾ ਚੋਣਾਂ 2024 ਲਈ ਪੰਜਾਬ ’ਚ ਨਾਮਜ਼ਦਗੀਆਂ ਭਰਨ ਦਾ ਸਿਲਸਿਲਾ ਸ਼ੁਰੂ ਹੋ ਚੁੱਕਾ ਹੈ ਅਤੇ 14 ਮਈ ਤੱਕ ਜਾਰੀ ਰਹੇਗਾ। 11 ਅਤੇ 12 ਮਈ ਨੂੰ ਛੁੱਟੀਆਂ ਹੋਣ ਕਰਕੇ ਕਾਗਜ਼ ਜਮ੍ਹਾਂ ਨਹੀਂ ਹੋਣਗੇ। 15 ਮਈ ਨੂੰ ਕਾਗਜ਼ਾਂ ਦੀ ਪੜਤਾਲ ਹੋਵੇਗੀ ਅਤੇ 17 ਮਈ ਉਮੀਦਵਾਰੀ ਵਾਪਸ ਲੈਣ ਦੀ ਅੰਤਿਮ ਤਾਰੀਖ ਹੈ। 1 ਜੂਨ ਨੂੰ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ’ਤੇ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ। ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 4 ਮਈ ਪੰਜਾਬ ’ਚ ਨਵੀਆਂ ਵੋਟਾਂ ਬਣਾਉਣ ਦੀ ਅੰਤਿਮ ਤਾਰੀਖ ਸੀ ਅਤੇ 6 ਮਈ ਨੂੰ ਜਾਰੀ ਕੀਤੀ ਗਈ ਵੋਟਰ ਸੂਚੀ ਅਨੁਸਾਰ ਪੰਜਾਬ ’ਚ ਕੁੱਲ ਵੋਟਰਾਂ ਦੀ ਗਿਣਤੀ 2 ਕਰੋੜ 14 ਲੱਖ 21 ਹਜ਼ਾਰ 555 (2,14,21,555) ਹੈ। ਇਸ ’ਚ 1 ਕਰੋੜ 12 ਲੱਖ 67 ਹਜ਼ਾਰ 19 (1,12,67,019) ਮਰਦ ਵੋਟਰ, 1 ਕਰੋੜ 1 ਲੱਖ 53 ਹਜ਼ਾਰ 767 (1,01,53,803) ਮਹਿਲਾ ਵੋਟਰ ਅਤੇ 769 ਹੋਰ ਵੋਟਰ ਹਨ। 4 ਮਈ ਤੱਕ ਨਵੀਆਂ ਵੋਟਾਂ ਬਣਨ ਲਈ ਜਮ੍ਹਾਂ ਕਰਵਾਏ ਗਏ ਫਾਰਮਾਂ ਦਾ ਨਿਪਟਾਰਾ 14 ਮਈ ਤੱਕ ਕੀਤਾ ਜਾਣ ਹੈ, ਇਸ ਲਈ ਕੁੱਲ ਵੋਟਰਾਂ ਦੀ ਅੰਤਿਮ ਪ੍ਰਕਾਸ਼ਨਾ ਇਸ ਮਿਤੀ ਤੋਂ ਬਾਅਦ ਸਾਹਮਣੇ ਆਵੇਗੀ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ 5 ਲੱਖ 28 ਹਜ਼ਾਰ 864 ਵੋਟਰ 18-19 ਸਾਲ ਗਰੁੱਪ ਨਾਲ ਸਬੰਧ ਰੱਖਦੇ ਹਨ ਜੋ ਕਿ ਪਹਿਲੀ ਵਾਰ ਵੋਟ ਪਾਉਣਗੇ। ਇਨ੍ਹਾਂ ’ਚ 3 ਲੱਖ 16 ਹਜ਼ਾਰ 670 ਮੁੰਡੇ, 2 ਲੱਖ 12 ਹਜ਼ਾਰ 178 ਕੁੜੀਆਂ ਅਤੇ 16 ਹੋਰ ਵੋਟਰ ਹਨ। ਇਸੇ ਤਰ੍ਹਾਂ 1 ਲੱਖ 89 ਹਜ਼ਾਰ 832 ਵੋਟਰ 85 ਸਾਲ ਤੋਂ ਜ਼ਿਆਦਾ ਉਮਰ ਦੇ ਹਨ, ਜਿਨ੍ਹਾਂ ਵਿਚ 88,169 ਮਰਦ, 1,01,661 ਮਹਿਲਾਵਾਂ ਅਤੇ 2 ਹੋਰ ਵੋਟਰ ਹਨ। ਸਿਬਿਨ ਸੀ ਨੇ ਦੱਸਿਆ ਕਿ 13 ਲੋਕ ਸਭਾ ਸੀਟਾਂ ਲਈ ਕੁੱਲ 24,451 ਪੋਲਿੰਗ ਸਟੇਸ਼ਨ ਹੋਣਗੇ, ਜਿਨ੍ਹਾਂ ’ਚੋਂ 16,517 ਪਿੰਡਾਂ ’ਚ ਅਤੇ 7,934 ਸ਼ਹਿਰਾਂ ਵਿਚ ਬਣਾਏ ਗਏ ਹਨ। ਪੰਜਾਬ ਵਿਚ 100 ਫੀਸਦੀ ਫੋਟੋ ਪਹਿਚਾਣ ਪੱਤਰ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਪੋਲਿੰਗ ਬੂਥਾਂ ਉੱਤੇ ਵੋਟਰਾਂ ਦੀ ਸਹੂਲਤ ਲਈ ਸਾਰੇ ਬੰਦੋਬਸਤ ਕਰਨ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਪਹਿਲਾਂ ਹੀ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਅਪੀਲ ਕੀਤੀ ਕਿ ‘ਇਸ ਵਾਰ 70 ਪਾਰ’ਦੇ ਟੀਚੇ ਦੀ ਪੂਰਤੀ ਲਈ ਵੋਟਰ ਵੱਧ-ਚੜ੍ਹ ਕੇ ਵੋਟਾਂ ਪਾਉਣ। ਲੋਕ ਸਭਾ ਹਲਕਾ ਗੁਰਦਾਸਪੁਰ ’ਚ ਕੁੱਲ 16 ਲੱਖ 3 ਹਜ਼ਾਰ 628 ਵੋਟਰ ਹਨ ਜਿਨ੍ਹਾਂ ’ਚ 8 ਲੱਖ 48 ਹਜ਼ਾਰ 196 ਮਰਦ ਵੋਟਰ, 7 ਲੱਖ 55 ਹਜ਼ਾਰ 396 ਮਹਿਲਾ ਵੋਟਰ ਅਤੇ 36 ਟਰਾਂਸਜੈਂਡਰ ਵੋਟਰ ਹਨ। ਅੰਮ੍ਰਿਤਸਰ ਵਿੱਚ 16 ਲੱਖ 8 ਹਜ਼ਾਰ 391 ਕੁੱਲ ਵੋਟਰ ਹਨ ਜਿਨ੍ਹਾਂ ਵਿੱਚ 8 ਲੱਖ 43 ਹਜ਼ਾਰ 985 ਮਰਦ ਵੋਟਰ, 7 ਲੱਖ 64 ਹਜ਼ਾਰ 343 ਮਹਿਲਾ ਵੋਟਰ ਅਤੇ 63 ਟਰਾਂਸਜੈਂਡਰ ਵੋਟਰ ਹਨ। ਇਸ ਤਰ੍ਹਾਂ ਖਡੂਰ ਸਾਹਿਬ ’ਚ 16 ਲੱਖ 64 ਹਜ਼ਾਰ 199 ਕੁੱਲ ਵੋਟਰ ਹਨ ਜਿਨ੍ਹਾਂ ’ਚ 8 ਲੱਖ 74 ਹਜ਼ਾਰ 470 ਮਰਦ ਵੋਟਰ, 7 ਲੱਖ 89 ਹਜ਼ਾਰ 662 ਮਹਿਲਾ ਵੋਟਰ ਅਤੇ 67 ਟਰਾਂਸਜੈਂਡਰ ਵੋਟਰ ਹਨ। ਜਲੰਧਰ ’ਚ 16 ਲੱਖ 50 ਹਜ਼ਾਰ 849 ਕੁੱਲ ਵੋਟਰ ਹਨ ਜਿਨ੍ਹਾਂ ’ਚ 8 ਲੱਖ 58 ਹਜ਼ਾਰ 239 ਮਰਦ ਵੋਟਰ, 7 ਲੱਖ 92 ਹਜ਼ਾਰ 566 ਮਹਿਲਾ ਵੋਟਰ ਅਤੇ 44 ਟਰਾਂਸਜੈਂਡਰ ਵੋਟਰ ਹਨ। ਇਸੇ ਤਰ੍ਹਾਂ ਹੁਸ਼ਿਆਰਪੁਰ ’ਚ 16 ਲੱਖ 43 ਕੁੱਲ ਵੋਟਰ ਹਨ ਜਿਨ੍ਹਾਂ ਵਿੱਚ 8 ਲੱਖ 30 ਹਜ਼ਾਰ 54 ਮਰਦ ਵੋਟਰ, 7 ਲੱਖ 69 ਹਜ਼ਾਰ 946 ਮਹਿਲਾ ਵੋਟਰ ਹਨ ਅਤੇ 43 ਟਰਾਂਸਜੈਂਡਰ ਵੋਟਰ ਹਨ। ਅਨੰਦਪੁਰ ਸਾਹਿਬ ਵਿਖੇ 17 ਲੱਖ 27 ਹਜ਼ਾਰ 844 ਕੁੱਲ ਵੋਟਰ ਹਨ ਜਿਨ੍ਹਾਂ ’ਚ 9 ਲੱਖ 1 ਹਜ਼ਾਰ 917 ਮਰਦ ਵੋਟਰ, 8 ਲੱਖ 25 ਹਜ਼ਾਰ 864 ਮਹਿਲਾ ਵੋਟਰ ਅਤੇ 63 ਟਰਾਂਸਜੈਂਡਰ ਵੋਟਰ ਹਨ।

Leave a Reply

Your email address will not be published. Required fields are marked *