ਸਕੂਟੀ ‘ਤੇ ਸਕੂਲ ਜਾ ਰਹੀ ਵਿਦਿਆਰਥਣ ਨੂੰ ਟਰੱਕ ਨੇ ਕੁਚਲਿਆ, ਸਿਰ ‘ਤੇ ਚੜ੍ਹਿਆ ਪਹੀਆ; ਮੌਕੇ ‘ਤੇ ਮੌਤ

ਪੰਜਾਬ ਵਿੱਚ ਸੜਕ ਹਾਦਸੇ ਵਧਦੇ ਜਾ ਰਹੇ ਹਨ। ਤਾਜਾ ਮਾਮਲਾ ਅੱਜ ਚੰਡੀਗੜ੍ਹ-ਅੰਬਾਲਾ ਰੋਡ ਤੋਂ ਸਾਹਮਣੇ ਆਇਆ ਹੈ ਜਿੱਥੇ ਐਕਟਿਵਾ ‘ਤੇ ਮਾਂ ਨਾਲ ਸਕੂਲ ਜਾ ਰਹੀ ਧੀ ਨੂੰ ਇੱਕ ਟਰੱਕ ਡਰਾਈਵਰ ਨੇ ਕੁਚਲ ਦਿੱਤਾ। ਇਸ ਹਾਦਸੇ ਵਿੱਚ ਬੱਚੀ ਦੀ ਮੌਤ ਹੋ ਗਈ। ਐਕਟਿਵਾ ਚਲਾ ਰਹੀ ਮ੍ਰਿਤਕ ਦੀ ਮਾਂ ਵੀ ਜ਼ਖਮੀ ਹੋ ਗਈ ਪਰ ਉਹ ਖਤਰੇ ਤੋਂ ਬਾਹਰ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਅਨੰਨਿਆ ਆਪਣੀ ਮਾਂ ਪੁਸ਼ਪਾ ਨਾਲ ਐਕਟਿਵਾ ‘ਤੇ ਨਗਲਾ ਰੋਡ ‘ਤੇ ਸਥਿਤ ਇਕ ਪ੍ਰਾਈਵੇਟ ਸਕੂਲ ਜਾ ਰਹੀ ਸੀ। ਮਾਂ ਐਕਟਿਵਾ ਚਲਾ ਰਹੀ ਸੀ ਅਤੇ ਬੇਟੀ ਪਿੱਛੇ ਬੈਠੀ ਸੀ, ਜਿਵੇਂ ਹੀ ਉਹ ਸਿੰਘਪੁਰਾ ਚੌਕ ਨੇੜੇ ਗੁਲਿਸਤਾਨ ਪੈਲੇਸ ਦੇ ਸਾਹਮਣੇ ਪਹੁੰਚੀ ਅਤੇ ਮੇਨ ਰੋਡ ਤੋਂ ਸਲਿਪ ‘ਤੇ ਉਤਰਨ ਲੱਗੀ ਤਾਂ ਉਸ ਦੀ ਐਕਟਿਵਾ ਟਰੱਕ ਨਾਲ ਟਕਰਾ ਗਈ ਅਤੇ ਅਨੰਨਿਆ ਟਰੱਕ ਦੇ ਕੋਲ ਜਾ ਡਿੱਗੀ। ਟਰੱਕ ਦਾ ਪਿਛਲਾ ਟਾਇਰ ਲੜਕੀ ਦੇ ਸਿਰ ‘ਤੇ ਚੜ੍ਹ ਗਿਆ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਲਾਂਕਿ ਮਾਂ ਸੜਕ ਦੇ ਦੂਜੇ ਪਾਸੇ ਡਿੱਗ ਗਈ ਅਤੇ ਉਸ ਨੂੰ ਮਾਮੂਲੀ ਸੱਟਾਂ ਲੱਗੀਆਂ। ਜ਼ਖਮੀ ਔਰਤ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਫਿਲਹਾਲ ਮ੍ਰਿਤਕ ਦੇਹ ਨੂੰ ਡੇਰਾਬਸੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਮੌਕੇ ‘ਤੇ ਪਹੁੰਚੀ SSF ਦੀ ਟੀਮ ਨੇ ਟਰੱਕ ਡਰਾਈਵਰ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ ਅਤੇ ਟਰੱਕ ਨੂੰ ਕਬਜ਼ੇ ‘ਚ ਲੈ ਲਿਆ। ਟਰੱਕ ਚਾਲਕ ਕਾਲੀ ਭੂਸ਼ਨ (23) ਵਾਸੀ ਜੰਮੂ ਨੇ ਦੱਸਿਆ ਕਿ ਉਹ ਬੱਦੀ ਤੋਂ ਅੰਬਾਲਾ ਸਰਾਵਾਂ ਨੂੰ ਛੱਡਣ ਜਾ ਰਿਹਾ ਸੀ। ਮੋੜ ਹੋਣ ਕਾਰਨ ਉਹ ਐਕਟਿਵਾ ਨੂੰ ਨਹੀਂ ਦੇਖ ਸਕਿਆ ਅਤੇ ਹਾਦਸਾ ਵਾਪਰ ਗਿਆ। ਪੁਲਿਸ ਨੇ ਟਰੱਕ ਚਾਲਕ ਨੂੰ ਹਿਰਾਸਤ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *