ਦਾਖਾ ਵਿਚ ਚੋਣ ਪ੍ਰਚਾਰ ਦੌਰਾਨ ਰਾਜਾ ਵੜਿੰਗ ਨੇ ਲੁਧਿਆਣਾ ਵਿਚ ਜਿੱਤ ਦਾ ਭਰੋਸਾ ਪ੍ਰਗਟਾਇਆ

ਲੁਧਿਆਣਾ ਲੋਕ ਸਭਾ ਸੀਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਾਨਦਾਰ ਜਿੱਤ ਦਾ ਭਰੋਸਾ ਪ੍ਰਗਟਾਇਆ ਹੈ। ਦਾਖਾ ਵਿਚ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਕਿਹਾ, “ਆਪਣੇ ਦਿਲ ਦੀ ਆਵਾਜ਼ ਸੁਣਨ ਤੋਂ ਬਾਅਦ ਉਨ੍ਹਾਂ ਨੂੰ ਆਪਣੀ ਜਿੱਤ ‘ਤੇ ਪੂਰਾ ਭਰੋਸਾ ਹੈ”। ਉਨ੍ਹਾਂ ਕਿਹਾ ਕਿ ਕੰਧ ‘ਤੇ ਸਾਫ਼ ਲਿਖਿਆ ਹੋਇਆ ਹੈ ਕਿ ਲੋਕਾਂ ਦੇ ਦਿਲਾਂ ਵਿਚ ਉਨ੍ਹਾਂ ਲਈ ਪਿਆਰ ਅਤੇ ਸਮਰਥਨ ਹੈ। ਉਨ੍ਹਾਂ ਦੇ ਦਿਲ, ਦਿਮਾਗ ਅਤੇ ਆਤਮਾ ਨੂੰ ਜਿੱਤ ਦਾ ਪੂਰਾ ਭਰੋਸਾ ਹੈ। ਉਨ੍ਹਾਂ ਨੇ ਪੱਪੀ ਪਰਾਸ਼ਰ ਨੂੰ ਮੈਦਾਨ ਵਿਚ ਉਤਾਰਨ ਲਈ ‘ਆਪ’ ਦੀ ਆਲੋਚਨਾ ਕੀਤੀ ਅਤੇ ਪਿਛਲੀਆਂ ਭੂਮਿਕਾਵਾਂ ਵਿਚ ਉਨ੍ਹਾਂ ਦੀ ਕਾਰਗੁਜ਼ਾਰੀ ਦੀ ਘਾਟ ਅਤੇ ਸੰਸਦੀ ਜ਼ਿੰਮੇਵਾਰੀ ਲਈ ਉਨ੍ਹਾਂ ਦੀ ਯੋਗਤਾ ‘ਤੇ ਸਵਾਲ ਉਠਾਏ। ਵੜਿੰਗ ਨੇ ਰਾਜਨੀਤੀ ਵਿਚ ਇਮਾਨਦਾਰੀ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ, ਅਪਮਾਨਜਨਕ ਟਿੱਪਣੀਆਂ ਜਾਂ ਨਿੱਜੀ ਹਮਲਿਆਂ ਤੋਂ ਰਹਿਤ, ਉਸਾਰੂ ਆਲੋਚਨਾ ਅਤੇ ਸਨਮਾਨਜਨਕ ਭਾਸ਼ਣ ਦੀ ਵਕਾਲਤ ਕੀਤੀ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਭਾਜਪਾ ਅਤੇ ‘ਆਪ’ ਉਮੀਦਵਾਰਾਂ ਦੀ ਮਿਲੀਭੁਗਤ ਹੈ। ਜਿਸ ਨੂੰ ਲੈ ਕੇ ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ, “ਆਪ ਨੇ ਰਵਨੀਤ ਬਿੱਟੂ ਨੂੰ ਪੱਪੀ ਪਰਾਸ਼ਰ ਦੇ ਰੂਪ ‘ਚ ਪੱਪੀ ਦਿਤੀ ਹੈ”। ਇਸ ਲੜੀ ਹੇਠ, ਲੁਧਿਆਣਾ ਦੀ ਬਿਹਤਰੀ ਲਈ ਵੜਿੰਗ ਦੀ ਵਚਨਬੱਧਤਾ ਉਦੋਂ ਝਲਕਦੀ ਹੈ ਜਦੋਂ ਉਹ ਲੋਕ ਸਭਾ ਹਲਕੇ ਲਈ ਆਪਣੇ ਦ੍ਰਿਸ਼ਟੀਕੋਣ ਨੂੰ ਬਿਆਨ ਕਰਦੇ ਹਨ। ਇਸ ਸਿਲਸਿਲੇ ਵਿਚ, ਵਿਕਾਸ ਦੇ ਆਪਣੇ ਟਰੈਕ ਰਿਕਾਰਡ ਵੱਲ ਧਿਆਨ ਖਿੱਚਦਿਆਂ, ਉਨ੍ਹਾਂ ਨੇ ਆਪਣੇ ਸਮਰਪਣ ਦੇ ਸਬੂਤ ਵਜੋਂ ਗਿੱਦੜਬਾਹਾ ਦੀ ਕਾਇਆਕਲਪ ਨੂੰ ਉਜਾਗਰ ਕੀਤਾ। ਲੁਧਿਆਣਾ ਦੇ ‘ਮੈਨਚੈਸਟਰ ਆਫ਼ ਪੰਜਾਬ’ ਵਜੋਂ ਉਸਦੇ ਰੁਤਬੇ ਨੂੰ ਮੁੜ ਹਾਸਲ ਕਰਨ ਦੀ ਇੱਛਾ ਦਾ ਸੰਕੇਤ ਦਿੰਦੇ ਹੋਏ, ਵੜਿੰਗ ਨੇ ਉਦਯੋਗਾਂ ਦੇ ਪ੍ਰਵਾਸ, ਪ੍ਰਦੂਸ਼ਣ, ਮਜ਼ਦੂਰਾਂ ਦੇ ਜੀਵਨ ਪੱਧਰ ਅਤੇ ਅਵਾਰਾ ਪਸ਼ੂਆਂ ਦੀ ਸਮੱਸਿਆ ਵਰਗੇ ਮੁੱਦਿਆਂ ਨੂੰ ਛੋਹਿਆ। ਹਾਲਾਂਕਿ, ਬਹੁਤ ਸਾਰੀਆਂ ਚੁਣੌਤੀਆਂ ਦੇ ਬਾਵਜੂਦ, ਵੜਿੰਗ ਬਿਨਾਂ ਪਿੱਛੇ ਹਟੇ ਅੱਗੇ ਵਧ ਰਹੇ ਹਨ ਅਤੇ ਲੋਕਾਂ ਦੇ ਸੰਘਰਸ਼ ਵਿਚ ਸ਼ਾਮਲ ਹੋਣ ਅਤੇ ਉਨ੍ਹਾਂ ਦੀ ਆਵਾਜ਼ ਬਣਨ ਦੀ ਸਹੁੰ ਖਾਂਦੇ ਹਨ। ਦਾਖਾ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਨੂੰ ਵੋਟਰਾਂ ਦਾ ਭਰਵਾਂ ਸਹਿਯੋਗ ਮਿਲਿਆ, ਜਿਸ ਨਾਲ ਉਨ੍ਹਾਂ ਦੇ ਲੋਕ ਹਿੱਤਾਂ ਦੀ ਸੇਵਾ ਕਰਨ ਦਾ ਇਰਾਦਾ ਹੋਰ ਵੀ ਮਜ਼ਬੂਤ ਹੋਇਆ। ਉਨ੍ਹਾਂ ਦ੍ਰਿੜਤਾ ਨਾਲ ਕਿਹਾ ਕਿ ਵਿਰੋਧੀਆਂ ਦੀ ਹਾਰ ਹੋ ਰਹੀ ਹੈ ਅਤੇ ਨਾ ਤਾਂ ਰਵਨੀਤ ਸਿੰਘ ਬਿੱਟੂ ਅਤੇ ਨਾ ਹੀ ਹਰਸਿਮਰਤ ਕੌਰ ਬਾਦਲ ਆਪਣੀਆਂ ਲੋਕ ਸਭਾ ਸੀਟਾਂ ਜਿੱਤ ਸਕਣਗੇ। ਇਸੇ ਤਰ੍ਹਾਂ ਉਨ੍ਹਾਂ ਅਰਾਜਕਤਾ, ਨਸ਼ਿਆਂ ਦੀ ਸਮੱਸਿਆ ਅਤੇ ਆਰਥਿਕ ਮੰਦੀ ਰਾਹੀਂ ਪੰਜਾਬ ਨੂੰ ਹਨੇਰੇ ਵਿਚ ਧੱਕਣ ਲਈ ਅਕਾਲੀ ਦਲ ਦੀ ਸਖ਼ਤ ਆਲੋਚਨਾ ਕੀਤੀ। ਇਸ ਤੋਂ ਇਲਾਵਾ, ਵੜਿੰਗ ਨੇ ਉਨ੍ਹਾਂ ‘ਤੇ ਵਿਵਾਦਗ੍ਰਸਤ ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਦਾ ਦੋਸ਼ ਲਗਾਇਆ। ਜਿਨ੍ਹਾਂ ਨੇ ਕਿਸਾਨਾਂ ਦੇ ਜ਼ੋਰਦਾਰ ਵਿਰੋਧ ਤੋਂ ਬਾਅਦ ਉਨ੍ਹਾਂ ਨੇ ਭਾਜਪਾ ਤੋਂ ਆਪਣਾ ਸਮਰਥਨ ਵਾਪਸ ਲੈ ਲਿਆ ਸੀ। ਕਾਂਗਰਸ ਦੀ ਸ਼ਮੂਲੀਅਤ ਵਾਲੀ ਸਿਆਸਤ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਸਿੱਖ ਆਗੂਆਂ ਦੇ ਅਹਿਮ ਯੋਗਦਾਨ ਨੂੰ ਕੌਮੀ ਮੰਚ ’ਤੇ ਪੇਸ਼ ਕਰਨ ਵਿਚ ਕਾਂਗਰਸ ਨੇ ਅਹਿਮ ਭੂਮਿਕਾ ਨਿਭਾਈ ਹੈ। ਭਾਰਤ ਦੇ ਸਾਬਕਾ ਗ੍ਰਹਿ ਮੰਤਰੀ ਬੂਟਾ ਸਿੰਘ, ਭਾਰਤ ਦੇ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਅਤੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵਰਗੀਆਂ ਪ੍ਰਸਿੱਧ ਸ਼ਖਸੀਅਤਾਂ ਇਸ ਘੱਟ-ਗਿਣਤੀ ਭਾਈਚਾਰੇ ਵਿਚ ਅਥਾਹ ਸੰਭਾਵਨਾਵਾਂ ਪੇਸ਼ ਕਰਨ ਵਾਲੇ ਮਜ਼ਬੂਤ ਨੇਤਾਵਾਂ ਵਜੋਂ ਉਭਰੇ ਹਨ। ਉਨ੍ਹਾਂ ਦੀ ਕਮਾਲ ਦੀ ਤਰੱਕੀ ਭਾਰਤੀ ਰਾਜਨੀਤੀ ਦੀ ਸ਼ਮੂਲੀਅਤ ਅਤੇ ਵਿਭਿੰਨਤਾ ਨੂੰ ਰੇਖਾਂਕਿਤ ਕਰਦੀ ਹੈ।

Leave a Reply

Your email address will not be published. Required fields are marked *