ਮੋਹਾਲੀ ਦੇ ਨਿਊ ਮੁਲਾਂਪੁਰ ਤੋਂ ਇਸ ਸਮੇਂ ਵੱਡੀ ਖਬਰ ਸਾਹਮਣੇ ਆਈ ਹੈ। ਮੁੱਲਾਪੁਰ ‘ਚ ਸਪੈਸ਼ਲ ਸੈੱਲ ਅਤੇ ਗੈਂਗਸਟਰ ਵਿਚਾਲੇ ਮੁਠਭੇੜ ਹੋਈ ਹੈ। ਇਸ ਦੌਰਾਨ 2 ਬਦਮਾਸ਼ਾਂ ਨੂੰ ਕਰੀਬ ਤਿੰਨ ਗੋਲੀਆਂ ਲੱਗੀਆਂ ਹਨ, ਇੱਕ ਗੋਲੀ ਬਦਮਾਸ਼ ਦੇ ਲੱਤ ਤੇ ਲੱਗੀ ਹੈ। ਦੋਵਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਬੀਤੇ ਦਿਨੀ ਮੋਹਾਲੀ ਦੇ ਪਿੰਡ ਚੰਦੋ ਵਿਖੇ ਹੋਏ ਸਨੀ ਬਾਉਂਸਰ ਦੇ ਕਤਲ ਦੇ ਮਾਮਲੇ ਵਿੱਚ ਇਹ ਬਦਮਾਸ਼ ਸ਼ਾਮਿਲ ਸਨ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਬਾਈਕ ‘ਤੇ ਜਾ ਰਹੇ ਸਨ। ਇਸ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਬਦਮਾਸ਼ਾਂ ਨੇ ਪੁਲਿਸ ਉਤੇ ਫਾਇਰਿੰਗ ਕਰ ਦਿੱਤੀ। ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ। ਜਿਸ ਵਿਚ ਇਕ ਮੁਲਜ਼ਮ ਦੇ ਲੱਤ ਅਤੇ ਦੂਜੇ ਦੀ ਵੱਖੀ ਵਿਚ ਗੋਲੀਆਂ ਲੱਗੀਆਂ ਹਨ। ਦੋਵੇਂ ਮੋਹਾਲੀ ਜ਼ਿਲ੍ਹੇ ਦੇ ਵਸਨੀਕ ਦੱਸੇ ਜਾਂਦੇ ਹਨ ਜਿਨ੍ਹਾਂ ਨੇ ਦੋ ਦਿਨ ਪਹਿਲਾਂ ਬਾਊਂਸਰ ਨੂੰ ਗੋਲੀ ਮਾਰ ਦਿੱਤੀ ਸੀ। ਪੁਲਿਸ ਨੇ ਦੋਵਾਂ ਨੂੰ 48 ਘੰਟਿਆਂ ‘ਚ ਗ੍ਰਿਫਤਾਰ ਕਰ ਲਿਆ।