ਪੰਜਾਬ ਦੇ ਜਲੰਧਰ ਤੋਂ,ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਮੰਤਰੀ ਬਲਕਾਰ ਸਿੰਘ ਸਮੇਤ ਕਈ ਵਿਧਾਇਕਾਂ ਦੇ ਇੱਥੇ ਪੁੱਜਣ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਟੀਨੂੰ ਆਪਣੇ ਸਮਰਥਕਾਂ ਨਾਲ ਰੋਡ ਸ਼ੋਅ ਕਰਨਗੇ। ਪੁਲੀਸ ਨੇ ਇਸ ਸਬੰਧੀ ਪੁਖਤਾ ਪ੍ਰਬੰਧ ਕੀਤੇ ਹਨ।ਰੋਡ ਸ਼ੋਅ ਵਿੱਚ ਵੱਡੀ ਗਿਣਤੀ ਵਿੱਚ ਸਮਰਥਕਾਂ ਨੂੰ ਸ਼ਾਮਲ ਹੋਣ ਲਈ ਕਿਹਾ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਸੀਐਮ ਮਾਨ ਰੋਡ ਸ਼ੋਅ ‘ਚ ਸ਼ਿਰਕਤ ਕਰ ਸਕਦੇ ਹਨ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਦੇਸ਼ ਦੀਆਂ ਚਾਰ ਵੱਡੀਆਂ ਪਾਰਟੀਆਂ ਵੱਲੋਂ ਨਾਮਜ਼ਦਗੀਆਂ ਦਾਖਲ ਕੀਤੀਆਂ ਜਾ ਚੁੱਕੀਆਂ ਹਨ। ਇਹ ਨਾਮਜ਼ਦਗੀ ਪਿਛਲੀ ਅਕਸ਼ੈ ਤ੍ਰਿਤੀਆ ਦੇ ਸ਼ੁਭ ਮੌਕੇ ‘ਤੇ ਦਾਖਲ ਕੀਤੀ ਗਈ ਸੀ। ਬਹੁਜਨ ਸਮਾਜ ਪਾਰਟੀ ਦੇ ਜਲੰਧਰ ਤੋਂ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਸਵੇਰੇ ਸਭ ਤੋਂ ਪਹਿਲਾਂ ਨਾਮਜ਼ਦਗੀ ਪੱਤਰ ਦਾਖਲ ਕੀਤਾ। ਜਿਸ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ, ਅਤੇ ਕਾਂਗਰਸ ਦੇ ਉਮੀਦਵਾਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਅਖੀਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇ.ਪੀ ਵੱਲੋਂ ਨਾਮਜ਼ਦਗੀ ਦਾਖਲ ਕੀਤੀ ਗਈ। ਚਾਰਾਂ ਨੇ ਨਾਮਜ਼ਦਗੀ ਭਰਨ ਤੋਂ ਪਹਿਲਾਂ ਇਲਾਕੇ ਵਿੱਚ ਇੱਕ ਵੱਡਾ ਰੋਡ ਸ਼ੋਅ ਵੀ ਕੀਤਾ।