CBSE ਵੱਲੋਂ 12ਵੀਂ ਜਮਾਤ ਦੀ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ। ਜਿਸ ਤੋਂ ਬਾਅਦ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ। ਇਕ ਨੌਜਵਾਨ ਨੇ ਨੰਬਰ ਘੱਟ ਆਉਣ ‘ਤੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਦੀ ਪਛਾਣ ਹਰਮਨਪ੍ਰੀਤ ਸਿੰਘ ਵਜੋਂ ਹੋਈ ਹੈ। ਉਸ ਦੀ ਉਮਰ 18 ਸਾਲ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਉਕਤ ਨੌਜਵਾਨ ਵਾੜੇ ਵਿਚ ਜਾਂਦਾ ਹੈ ਤੇ ਉਥੇ ਜਾ ਕੇ ਆਪਣੇ ਦਾਦਾ ਜੀ ਨੂੰ ਕਹਿੰਦਾ ਹੈ ਕਿ ਤੁਸੀਂ ਘਰ ਜਾ ਕੇ ਰੋਟੀ ਖਾ ਲਓ। ਮਾਂ ਲਗਾਤਾਰ ਉਸ ਨੂੰ ਫੋਨ ਕਰ ਰਹੀ ਸੀ ਘਰ ਆ ਕੇ ਰੋਟੀ ਖਾ ਲੈ ਪਰ ਉਹ ਫੋਨ ਨਹੀਂ ਚੁੱਕ ਰਿਹਾ ਸੀ ਜਿਸ ਤੋਂ ਬਾਅਦ ਪਰਿਵਾਰ ਵਾਲੇ ਜਦੋਂ ਵਾੜੇ ਅੰਦਰ ਗਏ ਤਾਂ ਉਨ੍ਹਾਂ ਦੇ ਹੋਸ਼ ਉਡ ਗਏ। ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਨੰਬਰ ਇੰਨੇ ਵੀ ਘੱਟ ਨਹੀਂ ਸੀ। ਬੱਚੇ ਨੂੰ ਅਜਿਹਾ ਨਹੀਂ ਕਰਨਾ ਚਾਹੀਦਾ ਸੀ। ਹਰਮਨਪ੍ਰੀਤ ਪ੍ਰਾਈਵੇਟ ਸਕੂਲ ਵਿਚ ਪੜ੍ਹਦਾ ਸੀ । ਪਿੰਡ ਦੇ ਸਰਪੰਚ ਦਾ ਕਹਿਣਾ ਹੈ ਕਿ ਇਹ ਬਹੁਤ ਹੀ ਸ਼ਰੀਫ ਤੇ ਹੱਸਮੁਖ ਸੀ। ਉਸ ਨੇ ਅਜਿਹਾ ਕਿਉਂ ਕੀਤਾ ਇਸ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਹੈ। ਪਰਿਵਾਰਕ ਮੈਂਬਰਾਂ ਵੱਲੋਂ ਪੁਲਿਸ ਨੂੰ ਵੀ ਇਸ ਦੀ ਹਰਮਨਪ੍ਰੀਤ ਸਿੰਘ ਦੇ ਪਿਤਾ ਦੁਬਈ ਵਿਚ ਕੰਮ ਕਰਦੇ ਹਨ। ਜਦੋਂ ਉਸ ਦਾ ਰਿਜ਼ਲਟ ਹੋਇਆ ਤਾਂ ਉਸ ਨੂੰ ਬਹੁਤ ਦੁੱਖ ਹੋਇਆ। ਜਦੋਂ ਕਿ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਹਰਮਨਪ੍ਰੀਤ ਦੇ ਨੰਬਰ ਇੰਨੇ ਵੀ ਘੱਟ ਨਹੀਂ ਸੀ। ਪੁਲਿਸ ਵੱਲੋਂ ਪਰਿਵਾਰ ਵਾਲਿਆਂ ਦੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾ ਰਹੀ ਹੈ।