ਕਰੀਬ 1 ਸਾਲ ਪਹਿਲਾ ਡੰਕੀ ਲਾ ਕੇ ਅਮਰੀਕਾ ਗਏ 30 ਸਾਲਾ ਤੀਰਥ ਸਿੰਘ ਵਾਸੀ ਪਿੰਡ ਮਹਿੰਦੀਪੁਰ ਦੀ ਕੱਲ੍ਹ ਮੌਤ ਹੋਣ ਦੀ ਖ਼ਬਰ ਨੇ ਪਰਿਵਾਰ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਸ ਦੁੱਖ ਦੀ ਘੜੀ ਵਿਚ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਪਾਰਟੀਆਂ ਦੇ ਨਾਲ ਨਾਲ ਰਿਸ਼ਤੇਦਾਰਾਂ ਵੱਲੋਂ ਪਰਿਵਾਰਿਕ ਮੈਂਬਰਾਂ ਨਾਲ ਗਹਿਰਾ ਸ਼ੋਕ ਜਤਾਇਆ ਜਾ ਰਿਹਾ ਹੈ। ਪਰਿਵਾਰਿਕ ਮੈਂਬਰਾਂ ਨੇ ਨਮ ਅੱਖਾਂ ਨਾਲ ਦੱਸਿਆ ਕਿ ਤੀਰਥ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਜੋ ਕਿ ਕਰੀਬ 1 ਸਾਲ ਪਹਿਲਾ ਡੰਕੀ ਲਾ ਕੇ ਅਮਰੀਕਾ ਗਿਆ ਸੀ ਜਿੱਥੇ ਉਸ ਦੀ ਸਿਹਤ ਖ਼ਰਾਬ ਹੋਣ ਕਾਰਨ ਉਸ ਦੀ ਮੌਤ ਦੀ ਖ਼ਬਰ ਆਈ ਹੈ। ਪਰਿਵਾਰਿਕ ਮੈਂਬਰਾਂ ਵੱਲੋਂ ਤੀਰਥ ਸਿੰਘ ਦੀ ਲਾਸ਼ ਨੂੰ ਭਾਰਤ ਲਿਆਉਣ ਦੇ ਯਤਨ ਕੀਤੇ ਜਾ ਰਹੇ ਹਨ।