ਬਾਲੀਵੁੱਡ ਨਾਲ ਵੱਡੀ ਖਬਰ ਸਾਹਮਣੇ ਆ ਰਹੀ ਹੈ। ਡਰਾਮਾ ਕੁਇਨ ਰਾਖੀ ਸਾਵੰਤ ਦੀ ਅਚਾਨਕ ਤਬੀਅਤ ਵਿਗੜ ਗਈ ਹੈ। ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਰਾਖੀ ਸਾਵੰਤ ਕਿਸੇ ਗੰਭੀਰ ਬੀਮਾਰੀ ਨਾਲ ਜੂਝ ਰਹੇ ਹਨ, ਜਿਸ ਦੇ ਚੱਲਦਿਆਂ ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।ਹਸਪਤਾਲ ਦੇ ਬੈੱਡ ਤੋਂ ਉਨ੍ਹਾਂ ਦੀਆਂ ਫੋਟੋਆਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ ਜਿਸ ਵਿਚ ਦੇਖਿਆ ਜਾ ਸਕਦਾ ਹੈ ਕਿ ਉਹ ਬੇਹੋਸ਼ ਬਿਸਤਰ ‘ਤੇ ਲੇਟੀ ਹੋਈ ਹੈ। ਰਾਖੀ ਸਾਵੰਤ ਦੇ ਫੈਨਸ ਨੂੰ ਝਟਕਾ ਲੱਗਾ ਹੈ। ਹੁਣ ਜਿਹੇ ਰਾਖੀ ਸਾਵੰਤ ਦੁਬਈ ਤੋਂ ਪਰਤੀ ਹੈ ਤੇ ਉਨ੍ਹਾਂ ਦੀਆਂ ਵੀਡੀਓਜ਼ ਆਏ ਦਿਨ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ।