ਪੰਜਾਬ ਦੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਕਹਿਰ ਦੀ ਗਰਮੀ ਦੇ ਮੱਦੇਨਜ਼ਰ 10 ਦਿਨ ਪਹਿਲਾਂ ਹੀ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਹਾਲਾਂਕਿ ਪਹਿਲਾਂ ਸਕੂਲਾਂ ਦਾ ਸਮਾਂ ਬਦਲਿਆ ਗਿਆ ਸੀ। ਨਵੇਂ ਸਮੇਂ ‘ਤੇ ਅੱਜ ਤੋਂ ਸਕੂਲ ਲੱਗੇ ਸਨ ਪਰ ਹੀਟਵੇਵ ਅਲਰਟ ਦੇ ਮੱਦੇਨਜ਼ਰ ਤੇ ਬੱਚਿਆਂ ਦੀ ਸਿਹਤ ਦਾ ਖ਼ਿਆਲ ਰੱਖਦੇ ਹੋਏ ਸਕੂਲਾਂ ‘ਚ ਕੱਲ੍ਹ ਤੋਂ ਹੀ ਛੁੱਟੀਆਂ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਤਾਜ਼ਾ ਹੁਕਮਾਂ ਅਨੁਸਾਰ 21 ਮਈ ਤੋਂ 30 ਜੂਨ ਤਕ ਛੁੱਟੀਆਂ ਰਹਿਣਗੀਆਂ। ਇਸ ਤੋਂ ਪਹਿਲਾਂ ਸਰਕਾਰ ਵੱਲੋਂ 1 ਜੂਨ ਤੋਂ 30 ਜੂਨ ਤਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ। ਤੁਹਾਨੂੰ ਦੱਸ ਦੇਏਈ ਕਿ ਨਰਸਰੀ ਤੋਂ ਦੂਸਰੀ ਜਮਾਤ ਤਕ ਦੇ ਵਿਦਿਆਰਥੀਆਂ ਨੂੰ ਪਹਿਲਾਂ ਹੀ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ।