ਜਲੰਧਰ ‘ਚ ਧਾਰਾ 144 ਲਾਗੂ, ਇਸ ਕਾਰਨ ਲਿਆ ਗਿਆ ਫੈਸਲਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਯਾਨੀ ਸ਼ੁੱਕਰਵਾਰ ਨੂੰ ਚੋਣ ਰੈਲੀ ਲਈ ਜਲੰਧਰ ਪਹੁੰਚ ਰਹੇ ਹਨ। ਇਸ ਸਬੰਧੀ ਜਲੰਧਰ ਪ੍ਰਸ਼ਾਸਨ ਵੱਲੋਂ ਪੂਰੇ ਸ਼ਹਿਰ ਨੂੰ ਨੋ ਫਲਾਈ ਜ਼ੋਨ ਐਲਾਨਿਆ ਗਿਆ ਹੈ। ਇਹ ਹੁਕਮ ਵੀਰਵਾਰ ਦੁਪਹਿਰ ਏ.ਡੀ.ਸੀ ਜਲੰਧਰ ਡਾ. ਅਮਿਤ ਮਹਾਜਨ ਨੇ ਜਾਰੀ ਕੀਤੇ। ਡਾ: ਅਮਿਤ ਮਹਾਜਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ, ਜਿਸ ਦੇ ਆਧਾਰ ‘ਤੇ ਜ਼ਿਲੇ ‘ਚ ਕਿਸੇ ਵੀ ਤਰ੍ਹਾਂ ਦੀ ਉਡਾਣ ਭਰਨ ‘ਤੇ ਪੂਰਨ ਪਾਬੰਦੀ ਲਗਾ ਦਿੱਤੀ ਗਈ ਹੈ, ਜਿਸ ਵਿੱਚ ਸਿਵਲ ਰਿਮੋਟ, ਪਾਇਲਟ ਏਅਰਕ੍ਰਾਫਟ ਸਿਸਟਮ, ਡਰੋਨ, ਹੈਲੀਕਾਪਟਰ (ਪ੍ਰਧਾਨ ਮੰਤਰੀ ਦੇ ਹੈਲੀਕਾਪਟਰ ਨੂੰ ਛੱਡ ਕੇ), ਵੀ.ਵੀ.ਆਈ.ਪੀ ਹੈਲੀਕਾਪਟਰ ਅਤੇ ਹਵਾਈ ਜਹਾਜ਼ ਆਦਿ ਦੀ ਉਡਾਣ ‘ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਭਲਕੇ (24 ਮਈ) ਦੁਪਹਿਰ 1 ਵਜੇ ਤੋਂ ਰਾਤ ਕਰੀਬ 9 ਵਜੇ ਤੱਕ ਲਾਗੂ ਰਹਿਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜਲੰਧਰ ਫੇਰੀ ਨੂੰ ਲੈ ਕੇ ਲੁਧਿਆਣਾ, ਜਲੰਧਰ ਅਤੇ ਫਗਵਾੜਾ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ਤੋਂ ਰੂਟ ਮੋੜ ਦਿੱਤੇ ਗਏ ਹਨ। ਪੁਲਿਸ ਨੇ ਅੰਮ੍ਰਿਤਸਰ ਤੋਂ ਲੁਧਿਆਣਾ, ਲੁਧਿਆਣਾ ਤੋਂ ਅੰਮ੍ਰਿਤਸਰ ਅਤੇ ਲੁਧਿਆਣਾ ਤੋਂ ਹਿਮਾਚਲ ਪ੍ਰਦੇਸ਼ ਅਤੇ ਪਠਾਨਕੋਟ ਜਾਣ ਵਾਲੇ ਵਾਹਨਾਂ ਦਾ ਰੂਟ ਪਲਾਨ ਜਾਰੀ ਕਰ ਦਿੱਤਾ ਹੈ। ਸੁਰੱਖਿਆ ਕਾਰਨਾਂ ਕਰਕੇ ਇਹ ਡਾਇਵਰਸ਼ਨ ਦੁਪਹਿਰ 3:00 ਵਜੇ ਤੋਂ ਸ਼ਾਮ 7:00 ਵਜੇ ਤੱਕ ਰਹੇਗਾ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਨੂੰ ਲੈ ਕੇ ਜ਼ਿਲ੍ਹਾ ਪੁਲਿਸ ਵੱਲੋਂ ਸੁਰੱਖਿਆ ਵਧਾ ਦਿੱਤੀ ਗਈ ਹੈ।

Leave a Reply

Your email address will not be published. Required fields are marked *