ਲੋਕ ਸਭਾ ਚੋਣਾਂ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਟਿਆਲਾ ਰੈਲੀ ਵਿੱਚ ਤਾਇਨਾਤ ਭਾਰਤੀ ਰਿਜ਼ਰਵ ਬਟਾਲੀਅਨ ਦੇ ਇੱਕ ਜਵਾਨ ਦੀ ਛੱਤ ਤੋਂ ਡਿੱਗਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਨਾਗਾਲੈਂਡ ਦੇ ਯਾਂਗਸੇ (39) ਵਜੋਂ ਹੋਈ ਹੈ। ਪਟਿਆਲਾ ਪੁਲਿਸ ਨੇ ਪੋਸਟਮਾਰਟਮ ਤੋਂ ਬਾਅਦ ਲਾਸ਼ ਨੂੰ ਨਾਗਾਲੈਂਡ ਭੇਜ ਦਿੱਤਾ ਹੈ। ਬਖਸ਼ੀ ਖਾਨਾ ਥਾਣੇ ਦੇ ਐਸਐਚਓ ਸੁਖਦੇਵ ਸਿੰਘ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇੰਡੀਅਨ ਰਿਜ਼ਰਵ ਬਟਾਲੀਅਨ ਦੀ ਕੰਪਨੀ ਮਾਲੇਰਕੋਟਲਾ ਵਿੱਚ ਚੋਣ ਡਿਊਟੀ ਵਿੱਚ ਲੱਗੀ ਹੋਈ ਸੀ। ਪੀਐਮ ਮੋਦੀ ਦੀ ਰੈਲੀ ਨੂੰ ਲੈ ਕੇ ਕਈ ਦਿਨਾਂ ਤੋਂ ਪਟਿਆਲਾ ਵਿੱਚ ਕੰਪਨੀ ਤਾਇਨਾਤ ਰਹੀ। ਇਸ ਦੇ ਨਾਲ ਹੀ ਉਨ੍ਹਾਂ ਨੂੰ ਸਿੱਧੂਵਾਲ ਦੇ ਸਕੂਲ ਵਿੱਚ ਠਹਿਰਾਇਆ ਗਿਆ। ਰੈਲੀ ਤੋਂ ਬਾਅਦ ਉਹ ਸਕੂਲ ਦੀ ਛੱਤ ‘ਤੇ ਸੌਂ ਗਿਆ। ਇਸ ਦੌਰਾਨ ਸਿਪਾਹੀ ਛੱਤ ਤੋਂ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਿਆ। ਇਸ ਤੋਂ ਬਾਅਦ ਉਸ ਨੂੰ ਰਾਜਿੰਦਰਾ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।