ਮਹਾਨਗਰ ਦੇ ਚੰਡੀਗੜ੍ਹ ਰੋਡ ਰਾਮਗੜ੍ਹ ਇਲਾਕੇ ਵਿੱਚ ਅਣਗਹਿਲੀ ਅਤੇ ਤੇਜ਼ ਰਫਤਾਰੀ ਨੇ ਇੱਕ ਹੋਰ ਕੀਮਤੀ ਜਾਨ ਨਿਗਲ ਲਈ। ਮੰਗਲੀ ਕੱਟ ਦੇ ਨਜ਼ਦੀਕ ਅਣਪਛਾਤੇ ਵਾਹਨ ਦੇ ਚਾਲਕ ਨੇ ਐਕਟਿਵਾ ਸਵਾਰਾਂ ਨੂੰ ਟੱਕਰ ਮਾਰ ਦਿੱਤੀ। ਜਿਸਦੇ ਚਲਦੇ ਐਕਟਿਵਾ ਸਵਾਰ ਰਮੇਸ਼ ਕੁਮਾਰ ਦੀ ਮੌਤ ਹੋ ਗਈ ਜਦਕਿ ਉਸਦਾ ਸਾਥੀ ਰੋਹਿਨ ਗੰਭੀਰ ਰੂਪ ਨਾਲ ਫੱਟੜ ਹੋ ਗਿਆ। ਉਕਤ ਮਾਮਲੇ ਵਿੱਚ ਥਾਣਾ ਜਮਾਲਪੁਰ ਪੁਲਿਸ ਨੇ ਚੰਡੀਗੜ੍ਹ ਰੋਡ ਦੇ ਰਹਿਣ ਵਾਲੇ ਰੋਹਿਨ ਐਂਗ੍ਰਿਸ਼ ਦੇ ਬਿਆਨ ਉੱਪਰ ਪਰਚਾ ਦਰਜ ਕਰਕੇ ਮੁਲਜਮ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਰੋਹਿਨ ਮੁਤਾਬਕ ਉਹ ਆਪਣੇ ਸਾਥੀ ਰਮੇਸ਼ ਕੁਮਾਰ ਨਾਲ ਆਪਣੀ ਐਕਟੀਵਾ ਤੇ ਸਵਾਰ ਹੋ ਕੇ ਚੰਡੀਗੜ੍ਹ ਰੋਡ ਵੱਲ ਜਾ ਰਹੇ ਸਨ। ਇਸ ਦੌਰਾਨ ਜਦ ਉਹ ਮੰਗਲੀ ਕੱਟ ਰਾਮਗੜ੍ਹ ਦੇ ਨਜ਼ਦੀਕ ਪੁੱਜੇ ਤਾਂ ਕਿਸੇ ਤੇਜ਼ ਰਫਤਾਰ ਵਾਹਨ ਦੇ ਚਾਲਕ ਨੇ ਅਣਗਹਿਲੀ ਅਤੇ ਤੇਜ ਰਫਤਾਰੀ ਨਾਲ ਵਾਹਨ ਚਲਾਉਂਦੇ ਹੋਏ ਉਹਨਾਂ ਦੀ ਐਕਟੀਵਾ ਨੂੰ ਟੱਕਰ ਮਾਰ ਦਿੱਤੀ। ਇਸ ਦੁਰਘਟਨਾ ਵਿੱਚ ਰੋਹਿਨ ਗੰਭੀਰ ਰੂਪ ਨਾਲ ਫੱਟੜ ਹੋ ਗਿਆ ਜਦ ਕਿ ਨੌਜਵਾਨ ਰਮੇਸ਼ ਕੁਮਾਰ ਦੀ ਮੌਤ ਹੋ ਗਈ। ਉਧਰ ਘਟਨਾ ਮਗਰੋਂ ਆਰੋਪੀ ਚਾਲਕ ਵਾਹਨ ਸਮੇਤ ਮੌਕੇ ਤੋਂ ਫਰਾਰ ਹੋ ਗਿਆ। ਇਸ ਮਾਮਲੇ ਦੇ ਤਫਤੀਸ਼ੀ ਅਧਿਕਾਰੀ ਸਹਾਇਕ ਥਾਣੇਦਾਰ ਬਰਿੰਦਰਜੀਤ ਸਿੰਘ ਮੁਤਾਬਕ ਦੁਰਘਟਨਾ ਵਾਲੀ ਥਾਂ ਦੇ ਆਸ ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਕਬਜ਼ੇ ਵਿੱਚ ਲੈ ਕੇ ਡਰਾਈਵਰ ਦੀ ਸ਼ਨਾਖਤ ਅਤੇ ਗ੍ਰਿਫਤਾਰੀ ਲਈ ਉਦਮ ਸ਼ੁਰੂ ਕਰ ਦਿੱਤੇ ਗਏ ਹਨ।