ਵਾਸ਼ਿੰਗਟਨ, 5 ਜੂਨ – ਸੋਸ਼ਲ ਮੀਡੀਆ ਕੰਪਨੀ ਨੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਉੱਪਰ ਕਾਰਵਾਈ ਕਰਦੇ ਹੋਏ ਉਨ੍ਹਾਂ ਦਾ ਫੇਸਬੁੱਕ ਅਕਾਊਂਟ ਦੋ ਸਾਲਾਂ ਲਈ ਸਸਪੈਂਡ ਕਰ ਦਿੱਤਾ ਹੈ।ਇਸ ਦੇ ਨਾਲ ਹੀ ਫੇਸਬੁੱਕ ਨੇ ਸਪੱਸ਼ਟ ਕੀਤਾ ਹੈ ਕਿ ਭਵਿੱਖ ਵਿਚ ਫੇਸਬੁੱਕ ਦੇ ਨਿਯਮ ਤੋੜਨ ਵਾਲਿਆ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।ਕੈਪੀਟਲ ਦੰਗਿਆ ਦੌਰਾਨ 7 ਜਨਵਰੀ ਨੂੰ ਟਰੰਪ ਦਾ ਫੇਸਬੁੱਕ ਅਕਾਊਂਟ ਪਹਿਲ ਵਾਰ ਸਸਪੈਂਡ ਕੀਤਾ ਗਿਆ ਸੀ। ਫੇਸਬੁੱਕ ਦਾ ਕਹਿਣਾ ਹੈ ਕਿ ਲੋਕਾਂ ਦੀ ਸੁਰੱਖਿਆ ਨੂੰ ਖਤਰਾ ਘੱਟ ਹੋਣ ਦੀ ਸੂਰਤ ਵਿਚ ਹੀ ਇਹ ਪਾਬੰਦੀ ਹਟਾਈ ਜਾਵੇਗੀ।