ਲੋਕ ਸਭਾ ਚੋਣਾਂ ਦਾ ਦੌਰ ਚੱਲ ਰਿਹਾ ਹੈ। ਹਰੇਕ ਪਾਰਟੀ ਵੱਲੋਂ ਉਮੀਦਵਾਰਾਂ ਦੇ ਹੱਕ ਵਿਚ ਪ੍ਰਚਾਰ ਕਰ ਰਹੇ ਹਨ। ਇਸੇ ਤਹਿਤ ਭਲਕੇ ਪੀਐੱਮ ਮੋਦੀ ਪੰਜਾਬ ਦੌਰੇ ‘ਤੇ ਹਨ। ਉਹ ਚੋਣ ਪ੍ਰਚਾਰ ਲਈ ਹੁਸ਼ਿਆਰਪੁਰ ਆ ਰਹੇ ਹਨ। ਉਹ ਭਾਜਪਾ ਦੇ ਉਮੀਦਵਾਰ ਅਨੀਤਾ ਸੋਮਪ੍ਰਕਾਸ਼ ਦੇ ਹੱਕ ਵਿਚ ਪ੍ਰਚਾਰ ਕਰਨ ਲਈ ਪਹੁੰਚ ਰਹੇ ਹਨ। PM ਮੋਦੀ ਹੁਸ਼ਿਆਰਪੁਰ ਦੀ ਦੁਸਹਿਰਾ ਗਰਾਊਂਡ ਵਿਖੇ ਪਹੁੰਚ ਰਹੇ ਹਨ। ਉਥੇ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਚੱਪੇ-ਚੱਪੇ ‘ਤੇ ਪੁਲਿਸ ਲਗਾਈ ਗਈ ਹੈ। ਵੱਡੇ ਵਾਹਨ ਬੈਰੀਕੇਡ ਲਗਾ ਕੇ ਬੰਦ ਕਰ ਦਿੱਤੇ ਗਏ ਹਨ। ਪੰਜਾਬ ਪੁਲਿਸ ਤੋਂ ਇਲਾਵਾ ਇਥੇ ਪੈਰਾ ਮਿਲਟਰੀ ਫੋਰਸ ਵੀ ਲਗਾਈਆਂ ਗਈਆਂ ਹਨ। ਡੌਗ ਸਕੁਐਡ ਤੇ ਹੋਰ ਏਜੰਸੀਆਂ ਵੀ ਸੁਰੱਖਿਆ ਲਈ ਤਾਇਨਾਤ ਹੈ। ਕਿਉਂਕਿ ਪੰਜਾਬ ਵਿਚ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਦੇ ਸਮਰਥਕ ਵੀ ਪਹੁੰਚ ਰਹੇ ਹਨ। ਮਹਿਲਾ ਫੋਰਸ ਦੀ ਵੀ ਡਿਊਟੀ ਲਗਾਈ ਗਈ ਹੈ। ਭਲਕੇ ਚੋਣ ਪ੍ਰਚਾਰ ਦਾ ਆਖਰੀ ਦਿਨ ਹੈ। ਦੁਸਹਿਰਾ ਗਰਾਊਂਡ ਵਿਚ ਹਜ਼ਾਰਾਂ ਦੀ ਤਾਦਾਦ ਵਿਚ ਕੁਰਸੀਆਂ ਲਗਾਈਆਂ ਗਈਆਂ ਹਨ ਤਾਂ ਜੋ ਲੋਕਾਂ ਨੂੰ ਬੈਠਣ ਵਿਚ ਕੋਈ ਦਿੱਕਤ ਨਾ ਹੋਵੇ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੀ ਹਨ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਹੋਣ ਤੋਂ ਬਚਿਆ ਜਾ ਸਕੇ। ਇਸ ਦੇ ਨਾਲ ਹੀ PM ਮੋਦੀ ਲਈ ਹੈਲੀਪੇਡ ਦੀ ਵੀ ਵਿਵਸਥਾ ਕੀਤੀ ਗਈ ਹੈ। ਇੰਨਾ ਹੀ ਨਹੀਂ ਜੇਕਰ ਮੀਂਹ ਪੈਂਦਾ ਹੈ ਤਾਂ ਵਾਟਰ ਪਰੂਫ ਟੈਂਟ ਦੀ ਵੀ ਵਿਵਸਥਾ ਕੀਤੀ ਗਈ ਹੈ।