ਲੋਕ ਸਭਾ ਚੋਣਾਂ ਨੂੰ ਲੈ ਕੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਅਮਿਤ ਕੁਮਾਰ ਪਾਂਚਾਲ ਨੇ ਜ਼ਿਲ੍ਹੇ ਵਿੱਚ ਸ਼ਰਾਬ ਦੇ ਠੇਕਿਆਂ ਨੂੰ ਲੈ ਕੇ ਆਦੇਸ਼ ਜਾਰੀ ਕੀਤੇ ਹਨ। ਜਿਸ ਵਿੱਚ ਉਨ੍ਹਾਂ ਨੇ ਆਬਕਾਰੀ ਕਮਿਸ਼ਨਰ ਪੰਜਾਬ ਵੱਲੋਂ ਜਾਰੀ ਆਦੇਸ਼ਾਂ ਦੇ ਅਨੁਸਾਰ ਅੱਜ ਸ਼ਾਮ ਤੋਂ ਲੈ ਕੇ 1 ਜੂਨ ਸ਼ਾਮ ਤੱਕ ਜ਼ਿਲ੍ਹੇ ਵਿੱਚ ਸ਼ਰਾਬ ਵਿਕਰੀ ‘ਤੇ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਹੈ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਨੂੰ ਲੈ ਕੇ ਜ਼ਿਲ੍ਹੇ ਵਿੱਚ 30 ਮਈ ਸ਼ਾਮ 5 ਵਜੇ ਤੋਂ ਲੈ ਕੇ 1 ਜੂਨ ਸ਼ਾਮ 7 ਵਜੇ ਤੱਕ ਸ਼ਰਾਬ ਵਿਕਰੀ ਪੂਰੀ ਤਰ੍ਹਾਂ ਨਾਲ ਬੰਦ ਰਹੇਗੀ। ਉਨ੍ਹਾਂ ਨੇ ਦੱਸਿਆ ਕਿ ਇਸੇ ਤਰ੍ਹਾਂ 4 ਜੂਨ ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਵੀ ਜ਼ਿਲ੍ਹੇ ਵਿੱਚ ਡ੍ਰਾਈ ਡੇਅ ਰਹੇਗਾ। ਦੱਸ ਦੇਈਏ ਕਿ ਉਨ੍ਹਾਂ ਨੇ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਆਦੇਸ਼ਾਂ ਦਾ ਸਖਤੀ ਨਾਲ ਪਾਲਣ ਕਰਵਾਇਆ ਜਾਵੇ। DC ਨੇ ਕਿਹਾ ਕਿ ਜ਼ਿਲ੍ਹੇ ਵਿੱਚ ਇਨ੍ਹਾਂ ਆਦੇਸ਼ਾਂ ਦਾ ਉਲੰਘਣ ਕਰਨ ਵਾਲੇ ਲੋਕਾਂ ਦੇ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।