ਚੋਣਾਂ ਤੋਂ ਇਕ ਦਿਨ ਪਹਿਲਾਂ ਅੰਮ੍ਰਿਤਸਰ ਵਿਚ ਵੱਡੀ ਵਾਰਦਾਤ ਵਾਪਰੀ ਹੈ। ਇਥੇ ਆਪ ਵਰਕਰ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਬੀਤੀ ਰਾਤ 2 ਬਾਈਕਾਂ ‘ਤੇ ਸਵਾਰ ਹੋ ਕੇ ਨੌਜਵਾਨਾਂ ਨੇ ਆਮ ਆਦਮੀ ਪਾਰਟੀ ਦੇ ਇਕ ਵਰਕਰ ਤੇ ਉਸ ਦੇ ਸਾਥੀਆਂ ‘ਤੇ ਗੋਲੀਆਂ ਚਲਾਈਆਂ। ਇਸ ਵਾਰਦਾਤ ਵਿਚ ਇਕ ਦੀ ਮੌਤ ਹੋ ਗਈ ਜਦੋਂ ਕਿ 4 ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ ਭਰਤੀ ਕਰਾਇਆ ਗਿਆ ਹੈ। ਘਟਨਾ ਅਜਨਾਲਾ ਅਧੀਨ ਪੈਂਦੇ ਪਿੰਡ ਲਖੂਵਾਲ ਵਿਚ ਹੋਈ ਹੈ। ‘ਆਪ’ ਆਗੂ ਦੀਪਇੰਦਰ ਸਿੰਘ ਦੀਪੂ ਸਰਕਾਰੀਆ ਆਪਣੇ ਸਾਥੀਆਂ ਨਾਲ ਘਰ ਦੇ ਬਾਹਰ ਬੈਠੇ ਹੋਏ ਸਨ। ਰਾਤ ਲਗਭਗ 8.30 ਵਜੇ ਬਾਈਕ ‘ਤੇ 2 ਅਣਪਛਾਤੇ ਨੌਜਵਾਨ ਆਏ ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਜਿਥੇ ਦੀਪਇੰਦਰ ਸਿੰਘ ਦੀ ਮੌਤ ਹੋ ਗਈ। ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਤੇ ਬਾਕੀ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ। ਮੌਕੇ ‘ਤੇ ਪਹੁੰਚੇ ਐੱਸਐੱਸਪੀ ਸਤਿੰਦਰ ਸਿੰਘ ਨੇ ਘਟਨਾ ਦਾ ਜਾਇਜਾ ਲਿਆ ਤੇ ਜਾਂਚ ਦੇ ਨਿਰਦੇਸ਼ ਦਿੱਤੇ। ਪੁਲਿਸ ਸੀਸੀਟੀਵੀ ਫੁਟੇਜ ਖੰਗਾਲ ਰਹੀ ਹੈ ਤਾਂ ਜੋ ਮੁਲਜਮਾਂ ਬਾਰੇ ਪਤਾ ਲੱਗ ਸਕੇ।