ਫਗਵਾੜਾ, 5 ਜੂਨ (ਰਮਨਦੀਪ) – ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਾਲੇ ਖੇਤੀ ਕਾਨੂੰਨਾਂ ਨੂੰ 1 ਸਾਲ ਪੂਰਾ ਹੋਣ ‘ਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨ ਅੰਦੋਲਨ ਨੂੰ ਹੋਰ ਮਜਬੂਤ ਕਰਨ ਲਈ 28 ਮਈ ਤੋਂ 10 ਜੂਨ ਤੱਕ ਪਿੰਡਾਂ ਤੋਂ ਕਾਫਿਲੇ ਲਿਜਾਣ ਤੇ ਦਿੱਲੀ ਰਵਾਨਾ ਹੋਣ ਤੋਂ ਪਹਿਲਾਂ ਭਾਜਪਾ ਆਗੂਆਂ ਦੇ ਘਰਾਂ ਅੱਗੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜਨ ਦੀ ਕਾਲ ਦਿੱਤੀ ਗਈ ਸੀ। ਇਸ ਦੇ ਤਹਿਤ ਵੱਡੀ ਗਿਣਤੀ ‘ਚ ਕਿਸਾਨ ਦਿੱਲੀ ਲਈ ਰਵਾਨਾ ਹੋਣ ਤੋਂ ਪਹਿਲਾਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦੀ ਅਰਬਨ ਅਸਟੇਟ ਫਗਵਾੜਾ ਸਥਿਤ ਰਿਹਾਇਸ਼ ਅੱਗੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜਨ ਲਈ ਆਏ ਪਰੰਤੂ ਪੁਲਿਸ ਨੇ ਪਹਿਲਾਂ ਹੀ ਕਿਸਾਨਾਂ ਨੂੰ ਬੈਰੀਕੇਡ ਲਗਾ ਕੇ ਰੋਕ ਲਿਆ। ਪੁਲਿਸ ਵੱਲੋਂ ਰੋਕੇ ਜਾਣ ਤੋਂ ਬਾਅਦ ਕਿਸਾਨਾਂ ਨੇ ਉੱਥੇ ਹੀ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦਿਆ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ।