ਲੋਕ ਸਭਾ ਚੋਣਾਂ ਦੇ ਸੱਤਵੇਂ ਪੜਾਅ ਵਿੱਚ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਸਵੇਰੇ 7 ਵਜੇ ਤੋਂ ਵੋਟਿੰਗ ਚੱਲ ਰਹੀ ਹੈ। ਪੰਜਾਬੀ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਪਣੇ ਜੱਦੀ ਪਿੰਡ ਮੂਸਾ ‘ਚ ਵੋਟ ਪਾਈ ਹੈ। ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ। ਇਸ ਤੋਂ ਬਾਅਦ ਪਿਤਾ ਬਲਕੌਰ ਸਿੰਘ ਨੇ ਅਮਨ-ਸ਼ਾਂਤੀ, ਅਮਨ ਕਾਨੂੰਨ, ਵਿਵਸਥਾ ਅਤੇ ਵਾਤਾਵਰਣ ਅਤੇ ਪਾਣੀ ਦੀ ਸੰਭਾਲ ਦੇ ਮੁੱਦੇ ‘ਤੇ ਆਪਣੀ ਵੋਟ ਪਾਈ ਹੈ। ਉੱਥੇ ਹੀ ਉਨ੍ਹਾਂ ਨੇ ਲੋਕਾਂ ਨੂੰ ਵੀ ਆਪਣੀ ਵੋਟ ਪਾਉਣ ਦੀ ਅਪੀਲ ਕੀਤੀ ਹੈ।