ਹੁਸ਼ਿਆਰਪੁਰ ਤੋਂ ਭਾਜਪਾ ਉਮੀਦਵਾਰ ਅਨੀਤਾ ਸੋਮ ਪ੍ਰਕਾਸ਼ ਨੇ ਪਰਿਵਾਰ ਸਣੇ ਪਾਈ ਵੋਟ

ਪੰਜਾਬ ਦੇ ਹੁਸ਼ਿਆਰਪੁਰ ਵਿੱਚ ਲੋਕ ਸਭਾ 2024 ਚੋਣਾਂ ਦੇ ਸੱਤਵੇਂ ਪੜਾਅ ਦੀ ਵੋਟਿੰਗ ਸਵੇਰੇ 7 ਵਜੇ ਤੋਂ ਚੱਲ ਰਹੀ ਹੈ। ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਭਾਜਪਾ ਉਮੀਦਵਾਰ ਅਨੀਤਾ ਸੋਮ ਪ੍ਰਕਾਸ਼ ਨੇ ਆਪਣੇ ਪਰਿਵਾਰ ਸਮੇਤ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਇਸ ਮੌਕੇ ਬੋਲਦਿਆਂ ਭਾਜਪਾ ਉਮੀਦਵਾਰ ਨੇ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਆਪਣਾ ਸਮਰਥਨ ਦੇਣ ਦੀ ਅਪੀਲ ਵੀ ਕੀਤੀ। ਇਸ ਸੀਟ ਤੇ ਕੁੱਲ 16 ਲੱਖ 43 ਹਜ਼ਾਰ ਵੋਟਰ ਹਨ। ਇਨ੍ਹਾਂ ਵਿੱਚ 8 ਲੱਖ 30 ਹਜ਼ਾਰ 54 ਮਦਰ ਅਤੇ 7 ਲੱਖ 69 ਹਜ਼ਾਰ 946 ਮਹਿਲਾ ਵੋਟਰ ਹਨ, ਜਦਕਿ 43 ਟਰਾਂਸਜੈਂਡਰ ਵੋਟਰ ਹਨ। ਇਸ ਸੀਟ ‘ਤੇ ਮੁੱਖ ਮੁਕਾਬਲਾ ਭਾਜਪਾ ਦੀ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਪਤਨੀ ਅਨੀਤਾ ਸੋਮ ਪ੍ਰਕਾਸ਼, ਆਮ ਆਦਮੀ ਪਾਰਟੀ ਦੇ ਡਾਕਟਰ ਰਾਜਕੁਮਾਰ ਚੱਬੇਵਾਲ, ਕਾਂਗਰਸ ਦੀ ਯਾਮਿਨੀ ਗੋਮਰ ਅਤੇ ਅਕਾਲੀ ਦਲ ਦੇ ਸੋਹਣ ਸਿੰਘ ਠੰਡਲ ਵਿਚਕਾਰ ਹੈ। ਇਸ ਸੀਟ ਲਈ ਕੁੱਲ 16 ਉਮੀਦਵਾਰ ਮੈਦਾਨ ਵਿੱਚ ਹਨ। ਇਸ ਸੀਟ ‘ਤੇ ਕਾਂਗਰਸ ਉਮੀਦਵਾਰ ਯਾਮਿਨੀ ਗੋਮਰ ਅਤੇ ਭਾਜਪਾ ਉਮੀਦਵਾਰ ਅਨੀਤਾ ਸੋਮਪ੍ਰਕਾਸ਼ ਪਹਿਲਾਂ ਹੀ ਆਪਣੀ ਵੋਟ ਪਾ ਚੁੱਕੇ ਹਨ। ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ ਅਤੇ ਕੈਬਨਿਟ ਮੰਤਰੀ ਬ੍ਰਹਮਸ਼ੰਕਰ ਜਿੰਪਾ ਨੇ ਵੀ ਆਪਣੀ ਵੋਟ ਪਾਈ ਹੈ। ਦੁਪਹਿਰ 1 ਵਜੇ ਤੱਕ 37.07% ਵੋਟਿੰਗ ਹੋਈ ਹੈ। ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਭਾਵੇਂ ਸਵੇਰ ਤੋਂ ਹੀ ਅੱਤ ਦੀ ਗਰਮੀ ਸੀ ਪਰ ਲੋਕ ਸਵੇਰ ਤੋਂ ਹੀ ਕਤਾਰਾਂ ਵਿੱਚ ਖੜ੍ਹੇ ਹੋ ਕੇ ਆਪਣੀ ਵਾਰੀ ਦਾ ਇੰਤਜ਼ਾਰ ਕਰਦੇ ਨਜ਼ਰ ਆਏ। ਇਸ ਮੌਕੇ ਲੋਕਾਂ ਨਾਲ ਵੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਉਨ੍ਹਾਂ ਇਹ ਵੀ ਕਿਹਾ ਕਿ ਹਰ ਕੋਈ ਆਪਣੀ ਵੋਟ ਦਾ ਇਸਤੇਮਾਲ ਜ਼ਰੂਰ ਕਰੇ ਤਾਂ ਜੋ ਇੱਕ ਚੰਗੀ ਸਰਕਾਰ ਬਣਾਈ ਜਾ ਸਕੇ ਅਤੇ ਦੇਸ਼ ਨੂੰ ਖੁਸ਼ਹਾਲੀ ਅਤੇ ਤਰੱਕੀ ਦੇ ਰਾਹ ‘ਤੇ ਤੋਰਨਾ ਸਾਡਾ ਫਰਜ਼ ਹੈ ਸਾਡੀ ਵੋਟ ਦੀ ਵਰਤੋਂ ਕਰੋ।

Leave a Reply

Your email address will not be published. Required fields are marked *